Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਅਲਰਟ

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਅਲਰਟ

ਪੰਜਾਬ ‘ਚ ਸੰਘਣੀਆਂ ਧੁੰਦਾਂ ਦਾ ਦੌਰ ਜਾਰੀ ਹੈ। ਅੱਜ ਵੀ ਸੱਤ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਤਰਨਤਾਰਨ ਤੇ ਮੋਗਾ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਅੱਜ ਸੂਬੇ ਭਰ ‘ਚ ਮੌਸਮ ਖੁਸ਼ਕ ਰਹੇਗਾ, ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ ਬੀਤੇ ਦਿਨ 0.1 ਡਿਗਰੀ ਦੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਨਾਲੋਂ 2.7 ਡਿਗਰੀ ਵੱਧ ਹੈ। ਸੂਬੇ ‘ਚ ਸਭ ਤੋਂ ਘੱਟ ਤਾਪਮਾਨ 6.6 ਡਿਗਰੀ ਹੁਸ਼ਿਆਰਪੁਰ ‘ਚ ਦਰਜ ਕੀਤਾ ਗਿਆ। ਅੰਮ੍ਰਿਤਸਰ ‘ਚ ਘੱਟੋ-ਘੱਟ ਤਾਪਮਾਨ 7.6 ਡਿਗਰੀ, ਲੁਧਿਆਣਾ ‘ਚ 11.4 ਡਿਗਰੀ, ਪਟਿਆਲਾ ‘ਚ 10.2 ਡਿਗਰੀ, ਪਠਾਨਕੋਟ ‘ਚ 6.9 ਡਿਗਰੀ, ਬਠਿੰਡਾ ‘ਚ 7.0 ਡਿਗਰੀ, ਫਰੀਦਕੋਟ ‘ਚ 7.1 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ‘ਚ 9.0 ਡਿਗਰੀ ਦਰਜ ਕੀਤਾ ਗਿਆ।