Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ‘ਚ ਧੁੰਦ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ ਚਲੇਗੀ ਸੀਤ ਲਹਿਰ

ਪੰਜਾਬ ‘ਚ ਧੁੰਦ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ ਚਲੇਗੀ ਸੀਤ ਲਹਿਰ

ਪੰਜਾਬ 7 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਧੁੰਦ ਦਾ ਹੋਰ ਵੀ ਕਹਿਰ ਦੇਖਣ ਨੂੰ ਮਿਲੇਗਾ, ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਧੁੰਦ ਦੇ ਅਲਰਟ ਦੇ ਨਾਲ-ਨਾਲ ਸੀਤ ਲਹਿਰ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਲੁਧਿਆਣਾ ‘ਚ ਧੁੰਦ ਦੇ ਆਰੇਂਜ ਅਲਰਟ ਦੇ ਨਾਲ-ਨਾਲ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਇਸ ਦੌਰਾਨ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।