Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੁੜੀ ਦਾ ਸ਼ਗਨ ਲੈਕੇ ਜਾ ਰਹੇ ਪਰਿਵਾਰ ਲਈ ਧੁੰਦ ਬਣੀ ਕਾਲ, ਸੜਕ ਹਾਦਸੇ ‘ਚ 3 ਜੀਆਂ ਦੀ ਮੌਤ

ਕੁੜੀ ਦਾ ਸ਼ਗਨ ਲੈਕੇ ਜਾ ਰਹੇ ਪਰਿਵਾਰ ਲਈ ਧੁੰਦ ਬਣੀ ਕਾਲ, ਸੜਕ ਹਾਦਸੇ ‘ਚ 3 ਜੀਆਂ ਦੀ ਮੌਤ

ਬਰਨਾਲਾ ਜ਼ਿਲ੍ਹੇ ਦੇ ਪੁਲਿਸ ਚੌਕੀ ਪੱਖੋ ਕੰਚੀਆਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਮੱਲੀਆਂ ਨੇੜੇ ਟੋਲ ਪਲਾਜ਼ਾ ‘ਤੇ, ਕੁੜੀ ਦਾ ਸ਼ਗਨ ਕਰਨ ਜਾ ਰਹੇ ਇੱਕ ਪਰਿਵਾਰ ਦੀ ਕਾਰ ਪਲਾਜ਼ਾ ਦੀ ਲਾਈਨ ਵਾਲ ਨਾਲ ਟਕਰਾ ਗਈ ਅਤੇ ਇਸ ਦਰਦਨਾਕ ਹਾਦਸੇ ਵਿੱਚ, ਲੜਕੀ ਦੇ ਭਰਾ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਲੜਕੀ ਸਮੇਤ 5 ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮ੍ਰਿਤਕਾਂ ਵਿੱਚੋਂ ਇੱਕ ਬੀਐਸਐਫ ਦਾ ਜਵਾਨ ਸੀ, ਜਦੋਂ ਕਿ ਸ਼ਗਨ ਲੈ ਕੇ ਜਾ ਰਹੀ ਕੁੜੀ ਦੀ ਵੀ ਲੱਤ ਟੁੱਟ ਗਈ। ਸਵਿਫਟ ਡਿਜ਼ਾਇਰ ਕਾਰ ਵਿੱਚ ਸਫ਼ਰ ਕਰ ਰਹੇ 18 ਸਾਲਾ ਲੜਕੀ ਅਤੇ ਉਸਦੇ ਚਾਚੇ ਦੇ ਪੁੱਤਰ ਦੀ ਵੀ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਨੀਲ ਮਸੀਹ (31), ਅਰਸ਼ਦੀਪ ਮਸੀਹ (21) ਅਤੇ ਅਨੂ (18) ਵਜੋਂ ਹੋਈ ਹੈ।