Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਫੂਡ ਸੇਫਟੀ ਵਿੰਗ ਵਲੋਂ ਫੂਡ ਬਿਜ਼ਨਸ ਓਪਰੇਟਰਾਂ ਨਾਲ ਮੀਟਿੰਗ 

ਫੂਡ ਸੇਫਟੀ ਵਿੰਗ ਵਲੋਂ ਫੂਡ ਬਿਜ਼ਨਸ ਓਪਰੇਟਰਾਂ ਨਾਲ ਮੀਟਿੰਗ 

ਜਲੰਧਰ, ਫੂਡ ਬਿਜ਼ਨਸ ਓਪਰੇਟਰਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਕੀਤੇ ਜਾਣ ਵਾਲੇ ਸੁਰੱਖਿਆ ਉਪਾਵਾਂ ਅਤੇ ਸਾਵਧਾਨੀਆਂ ਬਾਰੇ ਜਾਣੂ ਕਰਵਾਉਣ ਲਈ ਫੂਡ ਸੇਫ਼ਟੀ ਵਿੰਗ ਵੱਲੋਂ ਜਾਗਰੂਕਤਾ ਕੈਂਪ ਲਾਇਆ ਗਿਆ।

ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ਵਿਚ ਫ਼ੂਡ ਸੇਫਟੀ ਅਫ਼ਸਰ ਮੁਕਲ ਗਿੱਲ ਵਲੋਂ ਲਗਾਏ ਗਏ ਇਸ ਕੈਂਪ ਵਿੱਚ ਵੱਖ-ਵੱਖ ਯੂਨੀਅਨਾਂ ਅਤੇ ਫੂਡ ਸ਼੍ਰੇਣੀਆਂ ਦੇ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ। ਏ.ਸੀ.ਐਫ. ਡਾ. ਹਰਜੋਤਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਮੁਕਲ ਗਿੱਲ ਵੱਲੋਂ ਖਾਣ-ਪੀਣ ਵਾਲੇ ਪਦਾਰਥ ਵੇਚਣ ਵਾਲਿਆਂ ਨੂੰ ਬਰਸਾਤ ਦੇ ਦਿਨਾਂ ਵਿੱਚ ਸਾਫ-ਸਫਾਈ ਦਾ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਹਦਾਇਤ ਕੀਤੀ ਗਈ। ਫੂਡ ਸੇਫਟੀ ਵਿੰਗ ਨੇ ਉਨ੍ਹਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਸਾਫ ਸੁਥਰੀ ਤੇ ਚੰਗੀ ਕੁਆਲਿਟੀ ਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਹੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਮਿਲਾਵਟ ਕਰਨ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।