Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸੋਸ਼ਲ ਮੀਡੀਆ ਪੋਸਟ ਤੋਂ ਲਏ ਗਏ ਆਡੀਓ ਦੀ ਫੋਰੈਂਸਿਕ ਜਾਂਚ ਤੋਂ ਪਤਾ ਚੱਲਦਾ ਹੈ ਕਿ ਆਤਿਸ਼ੀ ਦੁਆਰਾ “ਗੁਰੂ” ਸ਼ਬਦ ਬੋਲਿਆ ਹੀ ਨਹੀਂ ਗਿਆ

ਚੰਡੀਗੜ੍ਹ, 9 ਜਨਵਰੀ: ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ ‘ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ ਨੂੰ ਤੇੜ-ਮਰੋੜ ਕੇ ਅਤੇ ਤਕਨਾਲੋਜੀ ਨਾਲ ਬਦਲ ਕੇ ਗਲਤ ਢੰਗ ਨਾਲ ਅਪਲੋਡ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਗੁਰੂਆਂ ਵਿਰੁੱਧ ਕਥਿਤ ਤੌਰ ‘ਤੇ ਅਪਮਾਨਜਨਕ ਅਤੇ ਨਿੰਦਿਆ ਭਰੀਆਂ ਟਿੱਪਣੀਆਂ ਕਰਦੇ ਹੋਏ ਦਿਖਾਉਂਦਿਆਂ ਭੜਕਾਊ ਸੁਰਖੀਆਂ ਦੇ ਨਾਲ ਇੱਕ ਛੋਟੀ ਵੀਡੀਓ ਕਲਿੱਪ ਵਾਲੀਆਂ ਕਈ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਪਲੋਡ/ਪ੍ਰਸਾਰਿਤ ਕੀਤੀਆਂ ਗਈਆਂ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਵੀਡੀਓ ਕਲਿੱਪ ਦੀ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਗਈ ਹੈ ਅਤੇ ਸ੍ਰੀਮਤੀ ਆਤਿਸ਼ੀ ਦੀ ਆਡੀਓ ਵਾਲੀ ਇਹ ਵੀਡੀਓ ਕਲਿੱਪ ਸ੍ਰੀ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ (https://x.com/kapilmishra_ind/status/2008811019158847790?s=48) ਤੋਂ ਡਾਊਨਲੋਡ ਕਰਕੇ ਫੋਰੈਂਸਿਕ ਜਾਂਚ ਲਈ ਡਾਇਰੈਕਟਰ, ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ, ਐਸਏਐਸ ਨਗਰ ਨੂੰ ਭੇਜੀ ਗਈ ਸੀ।

ਦੱਸਣਯੋਗ ਹੈ ਕਿ ਇਸ ਵੀਡੀਓ ਦੀ ਫੋਰੈਂਸਿਕ ਰਿਪੋਰਟ 09-01-2026 ਦੇ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਸ੍ਰੀਮਤੀ ਆਤਿਸ਼ੀ ਦੁਆਰਾ ਆਪਣੀ ਆਡੀਓ ਵਿੱਚ ਕਿਤੇ ਵੀ “ਗੁਰੂ” ਸ਼ਬਦ ਨਹੀਂ ਬੋਲਿਆ ਗਿਆ ਜਿਵੇਂ ਕਿ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕੀਤੇ ਜਾ ਰਹੇ ਵੀਡੀਓ ਕਲਿੱਪਾਂ ਵਿੱਚ ਦਿਖਾਇਆ ਜਾ ਰਿਹਾ ਹੈ। ਅਸਲ ਵਿੱਚ ਇਸ ਵੀਡੀਓ ਨਾਲ ਛੇੜ-ਛਾੜ ਕਰਕੇ ਇਸਨੂੰ ਤਕਨਾਲੋਜੀ ਨਾਲ ਤੋੜ ਮਰੋੜ ਕੇ ਅਪਲੋਡ ਕੀਤਾ ਗਿਆ ਹੈ, ਜਿਸ ਵਿੱਚ ਅਜਿਹੇ ਕੁਝ ਸ਼ਬਦ ਸ਼ਾਮਲ ਕੀਤੇ ਗਏ ਹਨ ਜੋ ਸ੍ਰੀਮਤੀ ਆਤਿਸ਼ੀ ਦੁਆਰਾ ਬੋਲੇ ਹੀ ਨਹੀਂ ਗਏ।