Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ

ਜਲੰਧਰ, 2 ਜੁਲਾਈ: ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸੀਨੀਅਰ ਭਾਜਪਾ ਆਗੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਿਨੇਟ ਮੰਤਰੀ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਇਸ ਮੌਕੇ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪਾਰਟੀ ਦੇ ਇੱਕ ਸਮਾਗਮ ਦੌਰਾਨ ਸ੍ਰੀ ਮਨੋਰੰਜਨ ਕਾਲੀਆ ਦੀ ਅਚਾਨਕ ਤਬੀਅਤ ਵਿਗੜ ਗਈ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ ਅਤੇ ਉਹ ਮੰਚ ’ਤੇ ਹੀ ਡਿੱਗ ਪਏ ਸਨ। ਉਸ ਸਮੇਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾ ਕੇ ਸਮੇਂ ਸਿਰ ਇਲਾਜ ਮੁਹੱਈਆ ਕਰਵਾਇਆ। ਰਿੰਕੂ ਨੇ ਕਿਹਾ ਕਿ ਵਾਹਿਗੁਰੂ ਦੀ ਮੇਹਰ ਅਤੇ ਡਾਕਟਰਾਂ ਦੀ ਮਿਹਨਤ ਸਦਕਾ ਹੁਣ ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।

ਰਿੰਕੂ ਨੇ ਕਿਹਾ ਕਿ ਸ੍ਰੀ ਮਨੋਰੰਜਨ ਕਾਲੀਆ ਪੰਜਾਬ ਦੀ ਰਾਜਨੀਤੀ ਦੇ ਸਭ ਤੋਂ ਸੀਨੀਅਰ, ਤਜਰਬੇਕਾਰ ਅਤੇ ਸਤਿਕਾਰਯੋਗ ਆਗੂਆਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਰਾਜਨੀਤਿਕ ਜੀਵਨ ਦੀ ਸ਼ੁਰੂਆਤ ਨਗਰ ਨਿਗਮ ਦੇ ਕੌਂਸਲਰ ਵਜੋਂ ਕੀਤੀ। ਇਸ ਤੋਂ ਬਾਅਦ ਉਹ ਵਿਧਾਇਕ ਬਣੇ ਅਤੇ ਪੰਜਾਬ ਸਰਕਾਰ ਵਿੱਚ ਸਥਾਨਕ ਸਰਕਾਰਾਂ ਮੰਤਰੀ ਅਤੇ ਸਿਹਤ ਮੰਤਰੀ ਵਜੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ।

ਸਿਹਤ ਮੰਤਰੀ ਵਜੋਂ ਉਨ੍ਹਾਂ ਨੇ ਜਲੰਧਰ ਦੇ ਸਿਵਲ ਹਸਪਤਾਲ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ਅਤੇ ਗ੍ਰਾਂਟਾਂ ਨੂੰ ਮਨਜ਼ੂਰੀ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੰਗਠਨ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ।

ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਪੰਜਾਬ ਦੇ ਹਿੱਤ ਵਿੱਚ ਲਏ ਗਏ ਅਨੇਕਾਂ ਮਹੱਤਵਪੂਰਨ ਫ਼ੈਸਲਿਆਂ ਵਿੱਚ ਸ੍ਰੀ ਮਨੋਰੰਜਨ ਕਾਲੀਆ ਦੀ ਅਹਿਮ ਅਤੇ ਨਿਰਣਾਇਕ ਭੂਮਿਕਾ ਰਹੀ ਹੈ। ਉਨ੍ਹਾਂ ਦੇ ਤਜਰਬੇ, ਦੂਰਅੰਦੇਸ਼ੀ ਅਤੇ ਪ੍ਰਸ਼ਾਸਨਿਕ ਯੋਗਤਾ ਦਾ ਲਾਭ ਪੂਰੇ ਪੰਜਾਬ ਨੂੰ ਮਿਲਿਆ ਹੈ।