Business Khas

Latest news
You are currently viewing ਬਹੁ-ਕਰੋੜੀ ਡਰੱਗ ਰੈਕੇਟ ਵਿੱਚ ਸ਼ਾਮਿਲ ਸਾਬਕਾ ਸਰਪੰਚ ਦਾ ਆਲੀਸ਼ਨ ਮਹਿਲ ਢਾਹਿਆ

ਬਹੁ-ਕਰੋੜੀ ਡਰੱਗ ਰੈਕੇਟ ਵਿੱਚ ਸ਼ਾਮਿਲ ਸਾਬਕਾ ਸਰਪੰਚ ਦਾ ਆਲੀਸ਼ਨ ਮਹਿਲ ਢਾਹਿਆ

ਖੰਨਾ ਵਿੱਚ ਸੋਮਵਾਰ ਨੂੰ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਵਿਰੁੱਧ ਵੱਡੀ ਪ੍ਰਸ਼ਾਸਕੀ ਕਾਰਵਾਈ ਕੀਤੀ ਗਈ। ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਵਿੱਚ ਸ਼ਾਮਲ ਸਾਬਕਾ ਸਰਪੰਚ ਉਤੇ ਵੱਡਾ ਐਕਸ਼ਨ ਲਿਆ ਗਿਆ। ਪੰਜਾਬ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਅਤੇ ਗਲਾਡਾ ਦੀ ਇੱਕ ਸਾਂਝੀ ਟੀਮ ਨੇ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਦੀ ਆਲੀਸ਼ਾਨ ਹਵੇਲੀ ਨੂੰ ਢਾਹਣਾ ਸ਼ੁਰੂ ਕਰ ਦਿੱਤਾ।

ਰਿਪੋਰਟਾਂ ਅਨੁਸਾਰ ਲਗਭਗ 11 ਕਨਾਲਾਂ ਤੇ 11 ਮਰਲੇ ‘ਤੇ ਬਣੀ ਹਵੇਲੀ ਨੂੰ ਗੈਰ-ਕਾਨੂੰਨੀ ਉਸਾਰੀ ਘੋਸ਼ਿਤ ਕੀਤਾ ਗਿਆ ਸੀ। ਸਵੇਰ ਤੋਂ ਹੀ ਘਟਨਾ ਸਥਾਨ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਜੇਸੀਬੀ ਅਤੇ ਹੋਰ ਭਾਰੀ ਮਸ਼ੀਨਰੀ ਨੇ ਢਾਂਚੇ ਨੂੰ ਢਾਹਣਾ ਸ਼ੁਰੂ ਕਰ ਦਿੱਤਾ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਲੇ ਦੁਆਲੇ ਦੇ ਖੇਤਰ ਵਿੱਚ ਪੁਲਿਸ ਨਿਗਰਾਨੀ ਵਧਾ ਦਿੱਤੀ ਗਈ ਹੈ। ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀ ਮੌਕੇ ‘ਤੇ ਮੌਜੂਦ ਹਨ।ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਰਾਣੋ ਦਾ ਨਾਮ ਕਰੋੜਾਂ ਰੁਪਏ ਦੇ ਡਰੱਗ ਤਸਕਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ। ਉਸ ਸਮੇਂ ਜਾਂਚ ਏਜੰਸੀਆਂ ਨੇ ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਸੀ। ਇਹ ਕਾਰਵਾਈ ਗੈਰ-ਕਾਨੂੰਨੀ ਜਾਇਦਾਦਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਜਾਇਦਾਦਾਂ ਬਣਾਉਣ ਵਾਲਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ।