Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ

ਚੰਡੀਗੜ੍ਹ/ਹੁਸ਼ਿਆਰਪੁਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ।

ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਸਾਹਿਲ ਮਸੀਹ, ਜੁਮਾਇਮ ਪੇਸ਼ਾ ਮੁਜਰਿਮ ਹੈ ਅਤੇ ਜ਼ਿਲ੍ਹਾ ਬਟਾਲਾ ਵਿੱਚ ਪੁਲਿਸ ਪਾਰਟੀ ’ਤੇ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 19-04-2026 ਨੂੰ ਹੁਸ਼ਿਆਰਪੁਰ ਵਿੱਚ ਗੜ੍ਹਸ਼ੰਕਰ ਦੇ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।