Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ

ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ

ਪੰਜਾਬ ਵਿਚ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ 1000 ਅਤੇ 1500 ਰੁਪਏ ਦਿੱਤੇ ਜਾ ਰਹੇ ਹਨ। ਇਸ ਦੌਰਾਨ ਰਜਿਸਟ੍ਰੇਸ਼ਨ ਵਿਚ ਵੱਡਾ ਘਪਲਾ ਸਾਹਮਣੇ ਆਇਆ ਹੈ। ਇੱਕ ਬੈਂਕ ਖਾਤੇ ਨਾਲ 62 ਔਰਤਾਂ ਦੀ ਰਜਿਸਟ੍ਰੇਸ਼ਨ ਕਰ ਦਿੱਤੀ ਗਈ। ਆਂਗਣਵਾੜੀ ਵਰਕਰ ਨੇ ਪੁੱਤਰ ਨੇ ਆਪਣਾ ਖਾਤਾ ਜੋੜ ਦਿੱਤਾ। ਆਂਗਣਵਾੜੀ ਵਰਕਰ ਜਤਿੰਦਰ ਕੌਰ ਦੀ ਤਰਨਤਾਰਨ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਭੇਲ ਧਾਏਵਾਲਾ ਵਿੱਚ ਡਿਊਟੀ ਲਗਾਈ ਗਈ ਸੀ। ਔਰਤਾਂ ਦੀ ਰਜਿਸਟ੍ਰੇਸ਼ਨ ਕਰਦੇ ਸਮੇਂ, ਉਸ ਨੇ ਇੱਕੋ ਬੈਂਕ ਖਾਤਾ ਨੰਬਰ ਨੂੰ 62 ਵੱਖ-ਵੱਖ ਔਰਤਾਂ ਦੇ ਪ੍ਰੋਫਾਈਲ ਨਾਲ ਜੋੜਿਆ।  ਜਾਂਚ ਵਿਚ ਪਤਾ ਲੱਗਾ ਕਿ ਆਂਗਣਵਾੜੀ ਵਰਕਰ ਨੇ ਆਪਣਾ ਪਾਸਵਰਡ ਆਪਣੇ ਪੁੱਤਰ ਗੁਰਬਾਜ਼ ਨਾਲ ਸਾਂਝਾ ਕੀਤਾ ਸੀ। ਉਸ ਦਾ ਪੁੱਤਰ ਘਰ-ਘਰ ਜਾ ਕੇ ਯੋਜਨਾ ਤਹਿਤ ਔਰਤਾਂ ਦੀ ਰਜਿਸਟ੍ਰੇਸ਼ਨ ਕਰਵਾਉਂਦਾ ਰਿਹਾ ਅਤੇ ਆਪਣੇ ਨਿੱਜੀ ਬੈਂਕ ਖਾਤੇ ਨੂੰ 62 ਔਰਤਾਂ ਦੀਆਂ ਰਜਿਸਟ੍ਰੇਸ਼ਨਾਂ ਨਾਲ ਜੋੜ ਦਿੱਤਾ।