Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਮੁਫ਼ਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ

ਜਲੰਧਰ, 16 ਅਕਤੂਬਰ : ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਪੇਂਡੂ ਪਿਛੋਕੜ ਨਾਲ ਸਬੰਧ ਰੱਖਣ ਵਾਲੇ ਮਰਦ ਤੇ ਔਰਤ (ਐਸ.ਸੀ. ਸਿਖਿਆਰਥੀਆਂ ਲਈ) ਮੁਫ਼ਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਚਾਹਵਾਨ ਸਿਖਿਆਰਥੀ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਅਤੇ ਘੱਟ ਤੋਂ ਘੱਟ 5ਵੀਂ ਪਾਸ ਹੋਣਾ ਚਾਹੀਦਾ ਹੈ।ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਨੇ ਅੱਗੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਕੋਰਸ ਲਈ ਉਮੀਦਵਾਰ ਦੀ ਚੋਣ ਜ਼ਿਲ੍ਹਾ ਲੈਵਲ ਕਮੇਟੀ ਵਲੋਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥੀ ਨੂੰ 3500 ਰੁਪਏ ਵਜੀਫ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਫ਼ਤ ਡੇਅਰੀ ਸਿਖਲਾਈ ਕੋਰਸ ਕਰਨ ਦੇ ਚਾਹਵਾਨ ਉਮੀਦਵਾਰ 24 ਅਕਤੂਬਰ ਤੱਕ ਦਫਤਰ, ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਜਲੰਧਰ, ਆਰ.ਡੀ.ਡੀ.ਐਲ ਕੰਪਲੈਕਸ ਲਾਡੋਵਾਲੀ ਰੋਡ ਵਿਖੇ ਆਪਣਾ ਅਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੁਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਉਮੀਦਵਾਰਾਂ ਨੂੰ 2, 5 ਤੇ 10 ਦੁਧਾਰੂ ਪਸ਼ੂਆਂ ਦੀ ਖਰੀਦ ’ਤੇ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਉਨ੍ਹਾ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98781-44601 ਅਤੇ 94787-26641 ’ਤੇ ਸੰਪਰਕ ਕੀਤਾ ਜਾ ਸਕਦਾ ਹੈ।