Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਮੁਫ਼ਤ ਆਨਲਾਈਨ ਹੁਨਰ ਸਿਖ਼ਲਾਈ ਤੇ ਰੋਜ਼ਗਾਰ ਦੇ ਮੌਕੇ

ਜਲੰਧਰ, ਨੌਜਵਾਨਾਂ ਨੂੰ ਹੁਨਰ ਸਿਖ਼ਲਾਈ ਪ੍ਰਦਾਨ ਕਰਕੇ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਤਹਿਤ ਪ੍ਰਦਾਨ ਕੀਤੀ ਜਾਂਦੀ ਆਨਲਾਈਨ ਸਿਖ਼ਲਾਈ ਸਬੰਧੀ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਰਾਇਨਾ ਸਿੱਖਿਆ ਫਾਊਂਡੇਸ਼ਨ ਨਾਲ ਕੀਤੇ ਗਏ ਐਮ.ਓ.ਯੂ. ਤਹਿਤ 12 ਸਾਫਟ ਸਕਿੱਲਜ਼ ਅਤੇ 14 ਹਾਰਡ ਸਕਿੱਲਜ਼ ਨਾਲ ਸਬੰਧਤ 21 ਘੰਟਿਆਂ ਦੀ ਮੁਫ਼ਤ ਆਨਲਾਈਨ ਸਿਖ਼ਲਾਈ ਪ੍ਰਦਾਨ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਪਹਿਲਾਂ ਆਨਲਾਈਨ ‘ਵਰਕ ਰੈਡੀਨੈਂਸ ਐਪਟੀਟਿਊਡ ਪ੍ਰਡਿਕਟਰ’ (ਡਬਲਿਊ.ਆਰ.ਏ.ਪੀ.) ਟੈਸਟ ਦੇਣਾ ਹੋਵੇਗਾ। ਟੈਸਟ ਵਿੱਚ ਸਫ਼ਲ ਉਮੀਦਵਾਰਾਂ ਨੂੰ ਰਿਸਰਚ, ਸਟ੍ਰੈਟਰਜੀ, ਉਦਮਤਾ, ਮਾਰਕੀਟਿੰਗ, ਸੋਸ਼ਲ ਮੀਡੀਆ ਮਾਰਕੀਟਿੰਗ, ਬਿਜ਼ਨਸ ਆਪ੍ਰੇਸ਼ਨਜ਼, ਸੇਲਜ਼, ਕੋਡਿੰਗ, ਡਿਜ਼ਾਈਨ, ਫੈਸ਼ਨ, ਅਕਾਦਮਿਕ ਖੇਤਰ ਅਤੇ ਡਾਟਾ ਐਨਾਲਿਟਿਕਸ ਆਦਿ ਵਿੱਚ ਸਿਖ਼ਲਾਈ ਪ੍ਰਦਾਨ ਕੀਤੀ ਜਾਵੇਗੀ।
ਟੈਸਟ ਦੇਣ ਦੇ ਚਾਹਵਾਨ ਉਮੀਦਵਾਰ ਗੂਗਲ ਫਾਰਮ https://form.typeform.com/to/FjueMdNc ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਚਾਹਵਾਨ ਉਮੀਦਵਾਰ ਗੂਗਲ ਫਾਰਮ https://rainaeducationfoundation.netlify.app/ ਰਾਹੀਂ ਨੌਕਰੀ ਦੀ ਤਿਆਰੀ ਸਬੰਧੀ ਮੁਲਾਂਕਣ ਟੈਸਟ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਮਰਾ ਨੰਬਰ 320 ਜਾਂ ਬਲਾਕ ਥੀਮੈਟਿਕ ਐਕਸਪਰਟ ਨਾਲ 9056920100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਸਿਖ਼ਲਾਈ ਪ੍ਰਦਾਨ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ ਉਪਲਬਧ ਕਰਵਾ ਕੇ ਆਪਣੇ ਪੈਰਾਂ ਸਿਰ ਖੜ੍ਹਾ ਕਰਨਾ ਹੈ।