Business Khas

Latest news
भूर मंडी में 58वां वार्षिक जागरण श्रद्धा और भक्तिभाव से संपन्न, सरबजीत सिंह मक्कर विशेष तौर पर पहुंच... ਜਲੰਧਰ ਨੌਰਥ ਵਿੱਚ ਭਾਜਪਾ ਨੂੰ ਵੱਡਾ ਝਟਕਾ, ਵਿਸ਼ਾਲ ਰੇਰੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਮੋਹਿੰਦਰ ਭਗਤ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ 93 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਸਬੰਧੀ ਇਲਾਕੇ ’ਚ 23 ਅਕਤੂਬਰ ਨੂੰ ਕੱਢੀ ਜਾਵੇਗੀ ਸ਼ੋਭਾ ਨਸ਼ਾ ਤਸਕਰਾਂ ਨੂੰ 10 ਸਾਲ ਜੇਲ੍ਹ; ਨਹੀਂ ਮਿਲੇਗੀ ਜ਼ਮਾਨਤ : ਹਰਸਿਮਰਤ ਬਾਦਲ ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ गांव आलमपुर बक्का में करवाया नुक्कड़ नाटक, नशों के बुरे प्रभावों से करवाया जागरूक भगवान वाल्मीकि महाराज जी के प्रगट उत्सव संबंधी बस्तिआत इलाके में 23 अक्तूबर को निकाली जाएगी शोभा यात... ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਵਾਧਾ, ਜਨਤਾ 'ਤੇ ਪਈ ਮਹਿੰਗਾਈ ਦੀ ਮਾਰ ਭਾਰੀ ਮੀਂਹ ਦੀ ਮਾਰ: ਮੰਡੀਆਂ 'ਚ ਪਿਆ ਝੋਨਾ ਭਿੱਜਿਆ, ਕਿਸਾਨਾਂ ਦੀ ਵਧੀ ਚਿੰਤਾ
You are currently viewing ਪੰਜਾਬ ‘ਚ ਕਿਸ ਤਰੀਕ ਤੋਂ ਸ਼ੁਰੂ ਹੋ ਰਹੀਆਂ ਗਰਮੀਆਂ ਦੀਆਂ ਛੁੱਟੀਆਂ?

ਪੰਜਾਬ ‘ਚ ਕਿਸ ਤਰੀਕ ਤੋਂ ਸ਼ੁਰੂ ਹੋ ਰਹੀਆਂ ਗਰਮੀਆਂ ਦੀਆਂ ਛੁੱਟੀਆਂ?

ਪੰਜਾਬ ਵਿੱਚ ਮੌਸਮ ਦੇ ਤੇਵਰ ਲਗਾਤਾਰ ਬਦਲ ਰਹੇ ਹਨ। ਇੱਕ ਪਾਸੇ ਜਿੱਥੇ ਪਾਰੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਮੌਸਮ ਵਿਭਾਗ ਨੇ ਆਖਿਆ ਹੈ ਕਿ ਅਗਲੇ ਹਫਤੇ ਤੋਂ ਮੌਸਮ ਵਿਚ ਵੱਡਾ ਬਦਲਾਅ ਆਉਣ ਵਾਲਾ ਹੈ। ਪਾਰਾ ਇਕਦਮ ਸਿਖਰ ਵੱਲ ਜਾਵੇਗਾ। ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਅਜਿਹੇ ਵਿਚ ਸਕੂਲੀ ਬੱਚਿਆਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਹਾਲਾਤ ਨੂੰ ਵੇਖਦੇ ਹੋਏ ਕਈ ਸੂਬਿਆਂ ਵਿਚ ਇਸ ਵਾਰ ਸਮੇਂ ਤੋਂ ਪਹਿਲਾਂ ਛੁੱਟੀਆਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ। ਕਈ ਸੂਬਿਆਂ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਅਜਿਹੇ ਹਾਲਾਤ ਵਿਚ ਪੰਜਾਬ ਵਿਚ ਵੀ ਉਮੀਦ ਕੀਤੀ ਜਾ ਰਹੀ ਹੈ ਸਰਕਾਰ ਇਸ ਸਬੰਧੀ ਕੋਈ ਫੈਸਲਾ ਲੈ ਸਕਦੀ ਹੈ। ਇਸ ਵਾਰ ਛੁੱਟੀਆਂ ਵਿਚ ਵਾਧਾ ਕਰਨ ਦੀ ਵੀ ਸੰਭਾਵਨਾ ਹੈ। ਚੇਤੇ ਰਹੇ ਕਿ ਪਿਛਲੀ ਵਾਰ ਪੰਜਾਬ ਵਿਚ ਇਕਦਮ ਵਧੀ ਗਰਮੀ ਦੇ ਮੱਦੇਨਜ਼ਰ ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਕਰ ਦਿੱਤੇ ਗਏ ਸਨ। ਹਾਲਾਂਕਿ ਇਸ ਤੋਂ ਪਿਛਲੇ ਵਰ੍ਹੇ ਇਹ ਛੁੱਟੀਆਂ ਮਈ ਮਹੀਨੇ ਹੋ ਗਈਆਂ ਸਨ। ਹੁਣ ਇਹੀ ਚਰਚਾ ਹੈ ਕਿ ਜੇਕਰ ਮੌਸਮ ਦੇ ਅਜਿਹੇ ਹੀ ਤੇਵਰ ਰਹੇ ਤਾਂ ਇਸ ਵਾਰ ਮਈ ਦੇ ਅਖੀਰ ਵਿਚ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ।