Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ ਲਈ ਇੱਕ ਵਿਸ਼ੇਸ਼ ਤੋਹਫ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 28 ਅਗਸਤ ਰੱਖੜੀ ਦੇ ਤਿਉਹਾਰ ਵਾਲੇ ਦਿਨ ਇਸ ਯੋਜਨਾ ਤਹਿਤ ਰਜਿਸਟਰਡ ਹੋਣ ਵਾਲੀਆਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ ਮਾਣ ਭੱਤਾ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ, ਇਸ ਯੋਜਨਾ ਅਧੀਨ 75 ਲੱਖ ਤੋਂ ਵੱਧ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਅਤੇ 2,274.42 ਕਰੋੜ ਰੁਪਏ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਕੀਤੇ ਗਏ ਹਨ। ਇਸ ਮਹੀਨੇ ਲਗਭਗ 7 ਲੱਖ ਨਵੀਆਂ ਮਹਿਲਾਵਾਂ ਨੇ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਈ ਹੈ।

28 ਅਗਸਤ ਨੂੰ ਉਨ੍ਹਾਂ ਦੇ ਖਾਤਿਆਂ ‘ਚ ਮਾਣਭੱਤਾ ਰਾਸ਼ੀ ਜਮ੍ਹਾਂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ, 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੀ ਸਹਾਇਤਾ ਮਿਲਦੀ ਹੈ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੀ ਸਹਾਇਤਾ ਮਿਲਦੀ ਹੈ। ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ। ਸਰਕਾਰ ਦਾ ਅਨੁਮਾਨ ਹੈ ਕਿ ਪੰਜਾਬ ਦੀਆਂ ਲਗਭਗ 97 ਪ੍ਰਤੀਸ਼ਤ ਔਰਤਾਂ ਇਸ ਯੋਜਨਾ ਦਾ ਲਾਭ ਉਠਾ ਸਕਣਗੀਆਂ।