Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਲੰਧਰ ਪ੍ਰਸ਼ਾਸਨ ਦੀਆਂ ਦੀਆਂ ਟੀਮਾਂ ਵੱਲੋਂ ਗੈਸ ਏਜੰਸੀਆਂ ਦੀ ਲਗਾਤਾਰ ਚੈਕਿੰਗ*

ਜਲੰਧਰ ਪ੍ਰਸ਼ਾਸਨ ਦੀਆਂ ਦੀਆਂ ਟੀਮਾਂ ਵੱਲੋਂ ਗੈਸ ਏਜੰਸੀਆਂ ਦੀ ਲਗਾਤਾਰ ਚੈਕਿੰਗ*

ਘਰੇਲੂ ਗੈਸ ਸਿਲੈਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਗੈਸ ਏਜੰਸੀਆਂ ਦੀ ਚੈਕਿੰਗ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਵੀ ਜਲੰਧਰ ਸਮੇਤ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਚੈਕਿੰਗ ਕੀਤੀ ਗਈ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਸਿਲੰਡਰਾਂ ਦੀ ਸਪਲਾਈ ਦੌਰਾਨ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਪਲਾਈ ਚੇਨ ਨੂੰ ਸੁਚਾਰੂ ਬਣਾਈ ਰੱਖਣ ਲਈ ਸਬੰਧਤ ਵਿਭਾਗ ਅਤੇ ਗੈਸ ਏਜੰਸੀਆਂ ਨਾਲ ਨਿਰੰਤਰ ਸੰਪਰਕ ਬਣਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਗੈਸ ਸਿਲੰਡਰਾਂ ਦੀ ਸੁਚਾਰੂ ਸਪਲਾਈ ਅਤੇ ਵੰਡ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਵਿੱਚ ਉੱਚ ਅਧਿਕਾਰੀਆਂ ਦੀ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਵਟਸਐਪ ਹੈਲਪਲਾਈਨ ਨੰਬਰ 9646222555 ਵੀ ਜਾਰੀ ਕੀਤਾ ਗਿਆ ਹੈ, ਜਿਸ ’ਤੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਅਤੇ ਗੈਰ ਕਾਨੂੰਨੀ ਜਮ੍ਹਾਖੋਰੀ ਬਾਰੇ ਵਟਸਐਪ ਮੈਸੇਜ ਰਾਹੀਂ ਸੂਚਨਾ ਸਾਂਝੀ ਕੀਤੀ ਜਾ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਅਜਿਹੀ ਕਿਸੇ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਇਸ ਨੰਬਰ ’ਤੇ ਸਾਂਝੀ ਕੀਤੀ ਜਾਵੇ, ਤਾਂ ਜੋ ਉਸ ’ਤੇ ਫੌਰੀ ਕਾਰਵਾਈ ਕੀਤੀ ਜਾ ਸਕੇ।ਡਾ. ਅਗਰਵਾਲ ਨੇ ਜਨਤਾ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਘਬਰਾਹਟ ਵਿੱਚ ਆ ਕੇ ਬੇਲੋੜੀ ਖ਼ਰੀਦ ਕਰਨ ਤੋਂ ਗੁਰੇਜ਼ ਕਰਨ ਲ਼ਈ ਵੀ ਕਿਹਾ।