Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅੰਮ੍ਰਿਤਸਰ ‘ਚ ਨਹੀਂ ਹੋਵੇਗੀ Gay Pride ਪਰੇਡ !,ਆਯੋਜਕਾਂ ਨੇ ਰੱਦ ਕੀਤਾ ਪ੍ਰੋਗਰਾਮ

ਆਯੋਜਕਾਂ ਵੱਲੋਂ ਪ੍ਰਾਈਡ ਪਰੇਡ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਆਯੋਜਕਾਂ ਰਿਧਮ ਚੱਢਾ ਅਤੇ ਰਮਿਤ ਸੇਠ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਵਿੱਚ 27 ਅਪ੍ਰੈਲ ਨੂੰ ਕੀਤਾ ਜਾਣ ਵਾਲੇ ਪ੍ਰੋਗਰਾਮ ਨਹੀਂ ਹੋਵੇਗਾ। ਉਨ੍ਹਾਂ ਇਸ ਪਿੱਛੇ ਪ੍ਰੋਗਰਾਮ ਦੇ ਵਿਰੋਧ ਨੂੰ ਦੱਸਿਆ ਹੈ।

ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਸਮਲਿੰਗ ਪਰੇਡ ਦੇ ਆਯੋਜਨ ਬਾਰੇ ਪਤਾ ਲੱਗਣ ‘ਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਸਖਤ ਰੋਸ ਜਤਾਇਆ ਜਾ ਰਿਹਾ ਸੀ। ਪ੍ਰੋਗਰਾਮ ਨੂੰ ਲੈ ਕੇ ਨਿਹੰਗ ਸਿੰਘ ਪਰਮਜੀਤ ਸਿੰਘ ਅਕਾਲੀ ਨੇ ਜਿਥੇ ਸਥਾਨਕ ਪ੍ਰਸ਼ਾਸਨ ਨੂੰ ਪਰੇਡ ਨੂੰ ਮਨਜੂਰੀ ਨਾ ਦੇਣ ਦੀ ਅਪੀਲ ਕੀਤੀ ਸੀ, ਉਥੇ ਹੀ ਕਿਹਾ ਸੀ, ”ਸਾਡੇ ਵੱਲੋਂ ਸਖਤ ਸ਼ਬਦਾਂ ਵਿੱਚ ਚੇਤਾਵਨੀ ਹੈ ਕਿ ਜੋ ਇਹ ਕਰ ਰਹੇ ਹਨ ਅਤੇ ਕਰਵਾ ਰਹੇ ਹਨ,

ਅਸੀਂ ਕਿਸੇ ਵੀ ਹਾਲਤ ਵਿੱਚ ਅੰਮ੍ਰਿਤਸਰ ਵਿੱਚ ਸਮਲਿੰਗੀ ਪਰੇਡ ਹੋਣ ਦੀ ਇਜਾਜ਼ਤ ਨਹੀਂ ਦੇਵਾਂਗੇ।ਐਤਵਾਰ ਆਯੋਜਕਾਂ ਨੇ ਜਾਰੀ ਬਿਆਨ ਵਿੱਚ ਕਿਹਾ, ”ਪ੍ਰਬੰਧਕ ਇੱਕ ਵਿਦਿਆਰਥੀ ਸੰਗਠਨ ਨਾਲ ਜੁੜੇ ਹੋਏ ਹਨ ਅਤੇ 2019 ਤੋਂ ਅੰਮ੍ਰਿਤਸਰ ਵਿੱਚ LGBTQIA ਭਾਈਚਾਰੇ ਦੇ ਸਮਰਥਨ ਵਿੱਚ ਸ਼ਾਂਤੀਪੂਰਨ ਪਰੇਡਾਂ ਅਤੇ ਤਿਉਹਾਰਾਂ ਦਾ ਆਯੋਜਨ ਕਰ ਰਹੇ ਹਨ। ਇਸ ਪਰੇਡ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਟਰਾਂਸਜੈਂਡਰ ਭਾਈਚਾਰੇ ਦੇ ਅਧਿਕਾਰਾਂ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਸਥਾਨ ਦਿਵਾਉਣਾ ਹੈ। ਪਿਛਲੇ ਸਾਲਾਂ ਵਿੱਚ ਇਸ ਸਮਾਗਮ ਨੂੰ ਸਕਾਰਾਤਮਕ ਹੁੰਗਾਰਾ ਮਿਲਿਆ ਸੀ ਅਤੇ ਬਹੁਤ ਸਾਰੇ ਲੋਕਾਂ ਨੂੰ ਮਾਰਗਦਰਸ਼ਨ, ਸਲਾਹ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਸਨ। ਪਰ ਇਸ ਸਾਲ ਸਮਾਗਮ ਨੂੰ ਲੈ ਕੇ ਕੁਝ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਦੇ ਵਿਰੋਧ ਕਾਰਨ ਪ੍ਰਬੰਧਕਾਂ ਨੇ ਪਰੇਡ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਪਰੇਡ 27 ਅਪ੍ਰੈਲ 2025 ਨੂੰ ਰੋਜ਼ ਗਾਰਡਨ, ਅੰਮ੍ਰਿਤਸਰ ਵਿਖੇ ਹੋਣੀ ਸੀ।”ਪ੍ਰਬੰਧਕਾਂ ਨੇ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਇਰਾਦਾ ਕਿਸੇ ਦੀਆਂ ਧਾਰਮਿਕ ਜਾਂ ਸਿਆਸੀ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਹੈ। ਉਨ੍ਹਾਂ ਕਿਹਾ, “ਸਾਡੇ ਮੈਂਬਰਾਂ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ ਅਤੇ ਅਸੀਂ ਇਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਾਂਗੇ।”