Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਲਾਅ ਕਾਲਜ ‘ਚ ਲੜਕੀ ਦਾ ਗੋਲੀ ਮਾਰ ਕੇ ਕਤਲ, ਲੜਕੇ ਨੇ ਕੀਤੀ ਖ਼ੁਦਕੁਸ਼ੀ

ਲਾਅ ਕਾਲਜ ‘ਚ ਲੜਕੀ ਦਾ ਗੋਲੀ ਮਾਰ ਕੇ ਕਤਲ, ਲੜਕੇ ਨੇ ਕੀਤੀ ਖ਼ੁਦਕੁਸ਼ੀ

ਤਰਨਤਾਰਨ ਲਾਅ ਕਾਲਜ ‘ਚ ਇੱਕ ਲੜਕੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਮਾਰਨ ਵਾਲੇ ਲੜਕੇ ਨੇ ਬਾਅਦ ‘ਚ ਖ਼ੁਦ ਨੂੰ ਵੀ ਗੋਲੀ ਮਾਰ ਕੇ ਸੁਸਾਇਡ ਕਰ ਲਈ। ਮ੍ਰਿਤਕ ਲੜਕੀ ਦੀ ਪਹਿਚਾਣ ਸੰਦੀਪ ਕੌਰ (20) ਵਜੋਂ ਹੋਈ ਹੈ। ਉੱਥੇ ਹੀ, ਲੜਕੇ ਦੀ ਪਹਿਚਾਣ ਪ੍ਰਿੰਸ ਰਾਜ ਵਜੋਂ ਹੋਈ ਹੈ। ਇਹ ਵਾਰਦਾਤ ਉਸਮਾਂ ਦੇ ਲਾਅ ਕਾਲਜ ਦੀ ਦੱਸੀ ਜਾ ਰਹੀ ਹੈ। ਦੋਵੇਂ ਹੀ ਮ੍ਰਿਤਕ ਲੜਕਾ ਦੇ ਲੜਕੀ ਲਾਅ ਕਾਲਜ ਦੇ ਵਿਦਿਆਰਥੀ ਸਨ।

ਪੁਲਿਸ ਨੇ ਘਟਨਾ ਤੋਂ ਬਾਅਦ ਪੂਰੇ ਕਾਲਜ ਨੂੰ ਸੀਲ ਕਰ ਦਿੱਤਾ। ਪੁਲਿਸ ਕਾਲਜ ਦੇ ਸੀਸੀਟੀਵੀ ਕੈਮਰੇ ਚੈੱਕ ਕਰ ਰਹੀ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਸੰਦੀਪ ਕੌਰ ਆਪਣੀ ਕਲਾਸਮੇਟ ਨਾਲ ਬੈਂਚ ‘ਤੇ ਬੈਠੀ ਹੈ। ਲੜਕਾ ਪਹਿਲਾਂ ਲੜਕੀ ਨੂੰ ਗੋਲੀ ਮਾਰਦਾ ਹੈ। ਲੜਕੀ ਗੋਲੀ ਲੱਗਣ ‘ਤੇ ਬੈਂਚ ‘ਤੇ ਡਿੱਗ ਪੈਂਦੀ ਹੈ, ਜਦਿਕ ਲੜਕਾਂ ਉੱਥੇ ਹੀ ਖੁਦ ਨੂੰ ਵੀ ਗੋਲੀ ਮਾਰ ਲੈਂਦਾ ਹੈ ਤੇ ਜ਼ਮੀਨ ‘ਤੇ ਡਿੱਗ ਜਾਂਦਾ ਹੈ।