Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ

3 ਦਿਨਾਂ ਲਈ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ

ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫੇਰ ਤੋਂ ਸਫਰ ਕਰਦੇ ਸਮੇਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਆਮ ਲੋਕਾਂ ਨੂੰ ਮੁੜ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਪੰਜਾਬ ਰੋਡਵੇਜ ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ 25/11 ਵੱਲੋਂ ਲੁਧਿਆਣਾ ਵਿਖੇ ਸਟੇਟ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ 27 ਡਿਪੂ ਮੀਟਿੰਗ ਦੇ ਵਿੱਚ ਸ਼ਾਮਿਲ ਸਨ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਸੂਬਾ ਸੰਸਥਾਪਕ ਕਮਲ ਕੁਮਾਰ ਨੇ ਕਿਹਾ ਕਿ ਸਰਕਾਰ ਬਣੀ ਨੂੰ ਚਾਰ ਤੋਂ ਵੱਧ ਸਾਲ ਸਮਾਂ ਹੋ ਚੁੱਕਿਆ ਪਰ ਮੁਲਾਜ਼ਮ ਭਾਗਾਂ ਵਿੱਚ ਪੱਕੇ ਨਹੀਂ ਕੀਤਾ ਗਿਆ ਅਤੇ ਨਾ ਹੀ ਵਿਭਾਗ ਦੀ ਮਾਲਕੀ ਸਰਕਾਰੀ ਬੱਸ ਨਹੀਂ ਪਾਈ ਗਈ। ਉਲਟਾ ਕਿਲੋਮੀਟਰ ਸਕੀਮਾਂ ਦੇ ਰਾਹੀਂ ਵਿਭਾਗਾਂ ਦਾ ਨਿੱਜੀਕਰਨ ਕੀਤਾ ਗਿਆ।