Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ‘ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ

ਪੰਜਾਬ ‘ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ

ਹੁਣ ਨਵੰਬਰ ਮਹੀਨਾ ਚੜ੍ਹਨ ਵਿਚ ਕੁਝ ਦਿਨ ਬਾਕੀ ਹਨ। ਇਸ ਮਹੀਨੇ ਵੀ ਕਈ ਛੁੱਟੀਆਂ ਆ ਰਹੀਆਂ ਹਨ। 5 ਨਵੰਬਰ ਬੁੱਧਵਾਰ ਨੂੰ ਪੂਰੇ ਪੰਜਾਬ ਵਿਚ ਸਰਕਾਰੀ ਛੁੱਟੀ ਰਹੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਵਸ ਮੌਕੇ ਸਕੂਲਾਂ-ਕਾਲਜਾਂ ਅਤੇ ਦਫਤਰਾਂ ਵਿਚ ਛੁੱਟੀ ਰਹੇਗੀ। ਪੰਜਾਬ ਸਰਕਾਰ ਦੇ ਛੁੱਟੀਆਂ ਦੇ ਕਲੰਡਰ ਵਿਚ ਇਸ ਦਿਨ ਛੁੱਟੀ ਐਲਾਨੀ ਗਈ ਹੈ। ਇਸ ਤੋਂ ਇਲਾਵਾ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅਤੇ 25 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਇਲਾਵਾ ਕਈ ਰਾਖਵੀਂਆਂ ਛੁੱਟੀਆਂ ਵੀ ਆ ਰਹੀਆਂ ਹਨ। ਪੰਜਾਬ ਸਰਕਾਰ ਦੁਆਰਾ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਸ ਸਾਲ ਕੁੱਲ 28 ਰਾਖਵੀਆਂ ਛੁੱਟੀਆਂ ਹਨ। ਹਰੇਕ ਸਰਕਾਰੀ ਕਰਮਚਾਰੀ ਆਪਣੀ ਇੱਛਾ ਅਨੁਸਾਰ ਇਨ੍ਹਾਂ ਵਿੱਚੋਂ ਕਿਸੇ ਵੀ ਦੋ ਛੁੱਟੀਆਂ ਦਾ ਲਾਭ ਲੈ ਸਕਦਾ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਦੌਰਾਨ ਦਫ਼ਤਰੀ ਕੰਮ ਆਮ ਵਾਂਗ ਜਾਰੀ ਰਹਿੰਦਾ ਹੈ, ਅਤੇ ਸਕੂਲ ਅਤੇ ਕਾਲਜ ਖੁੱਲ੍ਹੇ ਰਹਿੰਦੇ ਹਨ।