Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਪੰਜਾਬ ‘ਚ ਵਿਆਹ ਵਾਲੇ ਘਰ ਨੂੰ 6 ਸਿਲੰਡਰ ਦੇਵੇਗੀ ਸਰਕਾਰ

ਪੰਜਾਬ ‘ਚ ਵਿਆਹ ਵਾਲੇ ਘਰ ਨੂੰ 6 ਸਿਲੰਡਰ ਦੇਵੇਗੀ ਸਰਕਾਰ

ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਮਰਸ਼ਿਅਲ ਐਲਪੀਜੀ ਸੰਕਟ ਨਾਲ ਨਜਿੱਠਣ ਦੇ ਲਈ ਪ੍ਰਸ਼ਾਸਨਿਕ ਪੱਧਰ ‘ਤੇ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਐਲਪੀਜੀ ਸੰਕਟ ਦੌਰਾਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤਹਿਤ ਕਮਰਸ਼ੀਅਲ ਗੈਸ ਸਿਲੰਡਰ ਦੀ ਸਪਲਾਈ ਦੇ ਲਈ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਇਸ ਦੇ ਲਈ ਗਾਈਡਲਾਈਨਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਵਿਆਹ ਦੇ ਲਈ 5 ਕਿੱਲੋ ਵਾਲੇ 6 ਕਮਰਸ਼ੀਅਲ ਸਿਲੰਡਰ ਮਿਲਣਗੇ। ਵਿਆਹ ਦੇ ਲਈ ਚਾਰ ਦਿਨ ਪਹਿਲਾਂ ਹੀ ਸਿਲੰਡਰ ਦੀ ਬੁਕਿੰਗ ਕਰਨੀ ਹੋਵੇਗੀ।

ਇਹ ਕਮਰਸ਼ੀਅਲ ਸਿਲੰਡਰ ਪੂਰੀ ਤਰ੍ਹਾਂ ਪੁਸ਼ਟੀ ਕਰਨ ਤੋਂ ਬਾਅਦ ਹੀ ਜਾਰੀ ਕੀਤੇ ਜਾਣਗੇ। ਇਸ ਦੌਰਾਨ ਲੜਕੀ ਵਾਲੇ ਘਰਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸਰਕਾਰ ਨੇ ਏਜੰਸੀਆਂ ਨੂੰ ਕਿਹਾ ਹੈ ਕਿ ਪੰਜ ਕਿੱਲੋ ਵਾਲੇ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਵਧਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿਲੰਡਰ ਮਿਲ ਸਕੇ। ਕਮਰਸ਼ੀਅਲ ਐਲਪੀਡੀ ਦੀ ਸਪਲਾਈ ‘ਤੇ ਨਿਗਰਾਨੀ ਰੱਖਣ ਦੇ ਲਈ ਡੀਸੀ ਦੀ ਅਗਵਾਈ ‘ਚ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਫੂਡ ਸਪਲਾਈ ਡਿਪਾਰਟਮੈਂਟ ਦੇ ਸਕੱਤਰ ਦੇ ਨਿਰਦੇਸ਼ਾਂ ਦੇ ਅਨੁਸਾਰ ਜਿਲ੍ਹੇ ‘ਚ ਸਬ ਡਿਵੀਜ਼ਨ ਲੈਵਲ ‘ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਏਡੀਸੀ ਪੱਧਰ ਦੇ ਅਧਿਕਾਰੀਆਂ ਦੀ ਅਗਵਾਈ ‘ਚ ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸ਼੍ਰੇਣੀ ਅਨੁਸਾਰ ਸਿਲੰਡਰਾਂ ਦੀ ਸਪਲਾਈ ਦੇ ਲਈ ਨੋਡਲ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ।