Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਗੁਰਦੁਆਰੇ ‘ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ ‘ਚੋਂ ਸਿਗਰੇਟ, ਤੰਬਾਕੂ ਤੇ ਕੈਪਸੂਲ ਮਿਲੇ

ਗੁਰਦੁਆਰੇ ‘ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ ‘ਚੋਂ ਸਿਗਰੇਟ, ਤੰਬਾਕੂ ਤੇ ਕੈਪਸੂਲ ਮਿਲੇ

ਜਲੰਧਰ ਦੇ ਇੱਕ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਵੱਲੋਂ ਬੀੜੀ ਪੀਣ ਦਾ ਮਾਮਲਾ ਸਾਹਮਣੇ ਆਇਆ ਹੈ। ਗ੍ਰੰਥੀ ਦੇ ਬੈਗ ਦੀ ਤਲਾਸ਼ੀ ਦੌਰਾਨ ਬੀੜੀ, ਸਿਗਰਟ, ਤੰਬਾਕੂ ਤੇ ਕੈਪਸੂਲ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਇਸ ਤੋਂ ਬਾਅਦ ਗੁਰਦੁਆਰਾ ਪਰਿਸਰ ‘ਚ ਉਸ ਤੋਂ ਪੁੱਛਗਿੱਛ ਕੀਤੀ ਗਈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਗ੍ਰੰਥੀ ਸਿੰਘ ਦੀ ਪਹਿਚਾਣ ਵਾਸੀ ਰਾਜਪੁਰਾ, ਪਟਿਆਲਾ ਵਜੋਂ ਦੱਸੀ ਗਈ ਹੈ।ਪੁੱਛਗਿੱਛ ਦੌਰਾਨ ਗ੍ਰੰਥੀ ਨੇ ਗੁਰਦੁਆਰਾ ਪਰਿਸਰ ‘ਚ ਬੀੜੀ ਪੀਣ ਦੀ ਗੱਲ ਕਬੂਲ ਕੀਤੀ। ਇਸ ਤੋਂ ਬਾਅਦ ਕਮੇਟੀ ਵੱਲੋਂ ਉਸ ਦੇ ਮੋਬਾਈਲ ਫੋਨ ਤੇ ਹੋਰ ਸਮਾਨ ਦੀ ਵੀ ਜਾਂਚ ਕੀਤੀ ਗਈ। ਪੁੱਛਗਿੱਛ ਦੌਰਾਨ ਗ੍ਰੰਥੀ ਨੇ ਆਪਣੇ ਕੋਲ 7-8 ਪੈੱਨ ਡਰਾਈਵਾਂ ਹੋਣ ਦੀ ਗੱਲ ਦੱਸੀ।ਗ੍ਰੰਥੀ ਨੇ ਦੱਸਿਆ ਕਿ ਇਨ੍ਹਾਂ ਪੈੱਨ ਡਰਾਈਵਾਂ ‘ਚ ਕੁਝ ‘ਚ ਗੁਰਬਾਣੀ ਤੇ ਗਾਣੇ ਹਨ, ਜਦਕਿ ਜਾਂਚ ਦੌਰਾਨ ਕੁਝ ਪੈੱਨ ਡਰਾਈਵਾਂ ‘ਚ ਇਤਰਾਜ਼ਯੋਗ ਵੀਡੀਓ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ। ਇਸ ਤੋਂ ਬਾਅਦ ਉਸ ਤੋਂ ਕਾਗਜ਼ ‘ਤੇ ਆਪਣੀ ਗਲਤੀ ਲਿਖਵਾਈ ਗਈ।ਮਾਮਲੇ ਦੌਰਾਨ ਗ੍ਰੰਥੀ ਤੋਂ ਅੱਗੇ ਕਿਸੇ ਵੀ ਗੁਰਦੁਆਰਾ ਸਾਹਿਬ ‘ਚ ਸੇਵਾ ਨਾ ਕਰਨ ਸਬੰਧੀ ਲਿਖਤੀ ਬਿਆਨ ਦੇਣ ਲਈ ਕਿਹਾ ਗਿਆ। ਗ੍ਰੰਥੀ ਨੇ ਕਿਹਾ ਕਿ ਉਸ ‘ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਬਣਾਇਆ ਗਿਆ ਤੇ ਉਸ ਨੇ ਆਪਣੀ ਮਰਜ਼ੀ ਨਾਲ ਇਹ ਗੱਲ ਕਹੀ ਹੈ।