Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਗੁਰਜੋਤ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਨਿਯੁਕਤ

ਅੰਮ੍ਰਿਤਸਰ,  ਉੱਘੇ ਸਮਾਜ ਸੇਵਿਕਾ ਗੁਰਜੋਤ ਕੌਰ ਨੂੰ ਦੇਵ ਗੁਰੂ ਨਾਨਕ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੈਨੇਟ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਵਲੋਂ ਕੀਤੀ ਗਈ ਹੈ। ਉਨ੍ਹਾਂ ਦਾ ਬਤੌਰ ਸੈਨੇਟ ਦੇ ਮੈਂਬਰ ਵਜੋਂ ਕਾਰਜਕਾਲ 30 ਜੂਨ 2028 ਤੱਕ ਹੋਵੇਗਾ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਉੱਚ ਪੱਧਰੀ ਫੈਸਲੇ ਲੈਣ ਅਤੇ ਅਕਾਦਮਿਕ ਨੀਤੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੈਨੇਟ ਅਤੇ ‘ਸਿੰਡੀਕੇਟ ਵਰਗੀਆਂ ਸੰਸਥਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਇਸ ਸੰਬੰਧੀ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਨੇ ਗੁਰਜੋਤ ਕੌਰ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਮੀਦ ਜਤਾਈ ਹੈ ਕਿ ਉਨ੍ਹਾਂ ਦੇ ਵਿਸ਼ਾਲ ਪ੍ਰਬੰਧਕੀ ਅਤੇ ਸਮਾਜਿਕ ਤਜ਼ਰਬੇ ਸਦਕਾ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਅਤੇ ਵਿਦਿਆਰਥੀ ਭਲਾਈ ਦੇ ਕਾਰਜਾਂ ਨੂੰ ਇਕ ਨਵੀਂ ਦਿਸ਼ਾ ਅਤੇ ਹੋਰ ਮਜ਼ਬੂਤੀ ਮਿਲੇਗੀ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ ਕੰਟਰੋਲ ਦੇ ਮੈਂਬਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਸੰਬੰਧੀ ਗੁਰਜੋਤ ਕੌਰ ਨੇ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ‘ਵਰਸਿਟੀ ਵਲੋਂ ਸੌਂਪੀ ਗਈ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਦੱਸਣਯੋਗ ਹੈ ਕਿ ‘ਅਜੀਤ’ ਦੇ ਬਾਨੀ ਸੰਪਾਦਕ ਡਾ. ਸਾਧੂ ਸਿੰਘ ਹਮਦਰਦ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ ਤੋਂ ਲੈ ਕੇ ਆਖਰੀ ਸਾਹਾਂ ਤੱਕ ਇਸ ਦੀ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰ ਰਹੇ ਸਨ।