Business Khas

Latest news
ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਗਿੱਪੀ ਗਰੇਵਾਲ ਦਾ ਏਅਰ ਕੈਨੇਡਾ 'ਤੇ ਦੋਸ਼; ਬਿਜ਼ਨਸ ਕਲਾਸ ਦੀ ਟਿਕਟ ਦੀ ਅਦਾਇਗੀ ਦੇ ਬਾਵਜੂਦ ਇਕਾਨਮੀ ਸੀਟ ਦਿੱਤੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ ‘ਨਾਨਾ’, ਪੰਜਾਬੀਆਂ ਨਾਲ ਸੀ ਲਗਾਵ GST काउंसिल की बैठक से कारोबारियों को राहत की उम्मीद ਲੰਗਰ ਹਾਲ ’ਤੇ ਹਮਲੇ ਦੋਸ਼ੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
You are currently viewing ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨਵੰਬਰ, 2025 ਨੂੰ ਗੁਰਦੁਆਰਾ ਡੇਰਾ ਸੰਤਗੜ੍ਹ

ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨਵੰਬਰ, 2025 ਨੂੰ ਗੁਰਦੁਆਰਾ ਡੇਰਾ ਸੰਤਗੜ੍ਹ

ਜਲੰਧਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 29 ਨਵੰਬਰ 2025 ਨੂੰ ਗੁਰਦੁਆਰਾ ਡੇਰਾ ਸੰਤਗੜ੍ਹ, (ਸੰਤ ਭਗਵਾਨ ਸਿੰਘ ਜੀ ਹਰਖੋਵਾਲੀਏ) ਕਪੂਰਥਲਾ ਰੋਡ, ਜਲੰਧਰ ਵਿਖੇ ਮਨਾਇਆ ਜਾਵੇਗਾ।

ਇਸ ਸਮਾਗਮ ਵਿੱਚ ਗੁਰਬਾਣੀ ਕੀਰਤਨ ਤੋਂ ਇਲਾਵਾ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨਾਲ ਸੰਬੰਧਿਤ ਕੁਝ ਅਣਗੌਲੇ ਤੱਥਾਂ ਅਤੇ ਅਧੂਰੀਆਂ ਵਿਆਖਿਆਵਾਂ ਬਾਰੇ ਵਿਚਾਰ-ਚਰਚਾ ਅਤੇ ਲੈਕਚਰ ਵੀ ਹੋਣਗੇ। ਇਹਨਾਂ ਚਰਚਾਵਾਂ ਰਾਹੀਂ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਖਾਸ ਪੰਥਕ ਪਰਪੇਖ/ਸੰਦਰਭ ਵਿੱਚ ਰੱਖ ਕੇ ਵੇਖਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਸਿੱਖ ਇਤਿਹਾਸ ਨੂੰ ਨਵੀਂ ਰੋਸ਼ਨੀ ਵਿੱਚ ਸਮਝਣ ਵਿੱਚ ਮਦਦ ਮਿਲੇਗੀ।

ਇਹ ਸਮਾਗਮ ਆਵਾਜ਼ ਏ ਕੌਮ ਜਥੇਬੰਦੀ ਵੱਲੋਂ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਤੌਰ ਤੇ ਸਲਾਹਕਾਰ ਹਰਜਿੰਦਰ ਸਿੰਘ ਜਿੰਦਾ ਅਤੇ ਪ੍ਰਧਾਨ ਆਵਾਜ਼ ਏ ਕੌਮ ਸ. ਮਨਜੀਤ ਸਿੰਘ ਜੀ ਅਤੇ ਜੱਥੇਬੰਦੀ ਦੇ ਸਮੂਹ ਮੈਂਬਰਾਂ ਬਲਦੇਵ ਸਿੰਘ, ਜਤਿੰਦਰਪਾਲ ਸਿੰਘ ਮਝੈਲ, ਜਸਵੰਤ ਸਿੰਘ, ਪਰਤਾਪ ਸਿੰਘ ਅਣਥੱਕ ਯਤਨਾਂ ਰਾਹੀਂ ਕਰਵਾਇਆ ਜਾ ਰਿਹਾ ਹੈ। ਸਰਦਾਰ ਹਰਜਿੰਦਰ ਸਿੰਘ ਜਿੰਦਾ ਨੇ ਇਸ ਸਬੰਧ ਵਿੱਚ ਕਿਹਾ, “ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨਾ ਸਿਰਫ਼ ਧਰਮ ਰੱਖਿਆ ਦਾ ਪ੍ਰਤੀਕ ਹੈ, ਸਗੋਂ ਅੱਜ ਦੇ ਸਮੇਂ ਵਿੱਚ ਵੀ ਅਨਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਹੈ। ਇਸ ਸਮਾਗਮ ਰਾਹੀਂ ਅਸੀਂ ਉਹਨਾਂ ਦੇ ਸ਼ਹਾਦਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਚਾਹੁੰਦੇ ਹਾਂ।

ਸਮਾਗਮ ਵਿੱਚ ਸਾਰੇ ਸ਼ਰਧਾਲੂਆਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਗੁਰਮਤਿ ਪ੍ਰੋਗਰਾਮ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਉੱਪਰੋਕਤ ਸੰਪਰਕ ਵਿਸ਼ੇਸ਼ਾਂ ਨਾਲ ਕੰਟਰੈਕਟ ਕਰੋ।