ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਵੇਗਾ। ਇਸ ਵਾਰ ਉਹ ਪੈਰੋਲ ‘ਤੇ ਨਹੀਂ, ਸਗੋਂ ਫਰਲੋ ‘ਤੇ ਬਾਹਰ ਆਵੇਗਾ। ਜਬਰਜਨਾਹ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਫਿਰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ। ਸੁਨਾਰੀਆ ਜ਼ਿਲ੍ਹਾ ਜੇਲ੍ਹ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਹੈ।
ਦੱਸ ਦਈਏ ਕਿ 2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ, ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 16 ਵਾਰ ਜੇਲ੍ਹ ਤੋਂ ਰਿਹਾਅ ਹੋ ਚੁੱਕਾ ਹੈ, ਕਦੇ ਪੈਰੋਲ ‘ਤੇ ਅਤੇ ਕਦੇ ਫਰਲੋ ‘ਤੇ। ਇਹ ਉਸਦਾ ਜੇਲ੍ਹ ਤੋਂ ਬਾਹਰ ਆਉਣ ਦਾ 17ਵਾਂ ਮੌਕਾ ਹੈ। ਇਹ ਧਿਆਨ ਦੇਣ ਯੋਗ ਹੈ ਕਿ ਪੈਰੋਲ ਸਿਰਫ਼ ਕੁਝ ਖਾਸ ਹਾਲਾਤਾਂ ਵਿੱਚ ਹੀ ਸਜ਼ਾ ਕੱਟ ਰਹੇ ਕੈਦੀਆਂ ਨੂੰ ਦਿੱਤੀ ਜਾਂਦੀ ਹੈ। ਬਾਬਾ ਰਾਮ ਰਹੀਮ ਨੂੰ 2017 ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਹ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਪਿਛਲੇ 10 ਸਾਲਾਂ ਵਿੱਚ ਉਸਨੂੰ 16 ਵਾਰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ।
ਅਦਾਲਤ ਨੇ ਸਪੱਸ਼ਟ ਕੀਤਾ ਕਿ ਦੋਵੇਂ ਸਜ਼ਾਵਾਂ ਇੱਕੋ ਸਮੇਂ ਨਹੀਂ ਚੱਲ ਸਕਦੀਆਂ।
