Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਹਰਜਿੰਦਰ ਮੌਰਿਆ ਆਪਣੇ ਸੈਕੜੇ ਸਾਥੀਆਂ ਸਮੇਤ ਬਸਪਾ ਵਿੱਚ ਸ਼ਾਮਲ ਹੋਏ

ਹਰਜਿੰਦਰ ਮੌਰਿਆ ਆਪਣੇ ਸੈਕੜੇ ਸਾਥੀਆਂ ਸਮੇਤ ਬਸਪਾ ਵਿੱਚ ਸ਼ਾਮਲ ਹੋਏ

ਜਲੰਧਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਤੇ ਵਿਪੁਲ ਕੁਮਾਰ ਨੇ ਦੱਸਿਆ ਕਿ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਪੱਧਰ ‘ਤੇ ਅਜੀਤ ਸਿੰਘ ਭੈਣੀ ਤੇ ਕੁਲਦੀਪ ਸਿੰਘ ਸਰਦੂਲਗੜ੍ਹ ਨੂੰ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਿਧਾਇਕ ਡਾ. ਨਛੱਤਰ ਪਾਲ ਨੂੰ ਸੂਬਾ ਇੰਚਾਰਜ ਲਗਾਇਆ ਗਿਆ ਸੀ। ਹੁਣ ਇਹ ਦੋ ਹੋਰ ਇੰਚਾਰਜ ਲਗਾਏ ਗਏ ਹਨ।

ਹੁਣ ਸੂਬਾ ਪੱਧਰ ‘ਤੇ ਕੁੱਲ ਤਿੰਨ ਇੰਚਾਰਜ ਪੰਜਾਬ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ l ਬਸਪਾ ਦੀ ਜਲੰਧਰ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਇਹ ਐਲਾਨ ਕੀਤਾ ਗਿਆ। ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਦੋਵਾਂ ਆਗੂਆਂ ਨੂੰ ਇਸ ਨਿਯੁਕਤੀ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸੇਵਾਮੁਕਤ ਲੈਕਚਰਾਰ ਅਮਰਜੀਤ ਸਿੰਘ ਝਲੂਰ ਨੂੰ ਵੀ ਲੋਕਸਭਾ ਸੰਗਰੂਰ ਦਾ ਇੰਚਾਰਜ ਲਗਾਇਆ ਗਿਆ ਹੈ। ਉੱਥੇ ਪਾਰਟੀ ਵੱਲੋਂ ਪਹਿਲਾਂ ਦੋ ਇੰਚਾਰਜ ਲਗਾਏ ਗਏ ਹਨ, ਜਿਨ੍ਹਾਂ ਦੇ ਨਾਲ ਝਲੂਰ ਕੰਮ ਕਰਨਗੇ।

ਡਾ. ਕਰੀਮਪੁਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਬਾਘਾ ਪੁਰਾਣਾ ਖੇਤਰ ਤੋਂ ਹਰਜਿੰਦਰ ਮੌਰਿਆ ਆਪਣੇ ਸੈਕੜੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ ਹਨ। ਮੌਰਿਆ ਆਪਣੇ ਖੇਤਰ ਵਿੱਚ ਰੇਂਗਰ ਸਮਾਜ ਵਿੱਚ ਕੰਮ ਕਰਦੇ ਹਨ ਅਤੇ ਉਨ੍ਹਾਂ ਦਾ ਆਪਣੇ ਇਲਾਕੇ ਵਿੱਚ ਕਾਫੀ ਪ੍ਰਭਾਵ ਹੈ। ਸੂਬਾ ਪ੍ਰਧਾਨ ਨੇ ਦੱਸਿਆ ਕਿ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਵੀ 15 ਜਨਵਰੀ ਨੂੰ ਆ ਰਿਹਾ ਹੈ ਤੇ ਪਾਰਟੀ ਵੱਲੋਂ ਇਹ ਜਨਮ ਦਿਵਸ ਜਨ ਕਲਿਆਣਕਾਰੀ ਦਿਵਸ ਦੇ ਰੂਪ ਵਿੱਚ ਜ਼ਿਲ੍ਹਾ ਪੱਧਰ ‘ਤੇ ਮਨਾਇਆ ਜਾਵੇਗਾ।