ਆਮ ਆਦਮੀ ਪਾਰਟੀ (AAP) ਤੋਂ ਅਸਤੀਫਾ ਦੇਣ ਤੋਂ ਬਾਅਦ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਹਰਮੀਤ ਸਿੰਘ ਪਠਾਨਮਾਜਰਾ ਤੇ ਚੇਤਨ ਸਿੰਘ ਜੋੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਜਿਥੇ ਗੰਭੀਰ ਇਲਜ਼ਾਮ ਲਾਏ ਹਨ, ਉਥੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਲਈ ਬਲਤੇਜ ਪਨੂੰ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਦੱਸਿਆ ਹੈ। ਹਰਮੀਤ ਸਿੰਘ ਪਠਾਨਮਾਜਰਾ (Harmeet Singh Pathanmajra) ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਬਲਤੇਜ ਪਨੂੰ (Baltej pannu) ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਹੈ। ਉਨ੍ਹਾਂ ਨੇ ਆਪਣੀ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਸਵੇਰੇ ਮੇਰੀ ਸਿਕਿਓਰਿਟੀ ਵਾਪਸ ਲੈ ਲਈ ਜਾਵੇ ਅਤੇ ਮੇਰੇ ਦੁਸ਼ਮਣਾਂ ਨੂੰ ਵੀ ਸਿਕਿਓਰਿਟੀ ਘਟਣ ਬਾਰੇ ਪਤਾ ਲੱਗ ਜਾਵੇ ਤਾਂ ਉਹ ਜਦੋਂ ਮਰਜ਼ੀ ਮੈਨੂੰ ਕੁੱਝ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਲਤੇਜ ਪਨੂੰ ਉਪਰ ਇਕੱਲਾ ਮੈਂ ਨਹੀਂ, ਸਗੋਂ ਸਾਰਾ ਪੰਜਾਬ ਇਹ ਇਲਜ਼ਾਮ ਲਗਾਉਂਦਾ ਹੈ।
ਪਠਾਨਮਾਜਰਾ ਨੇ ਕਿਹਾ ਕਿ ਜਿੰਨੇ ਵੀ ਮੁੱਖ ਮੰਤਰੀ ਅਤੇ ਦਿੱਲੀ ਵਾਲਿਆਂ ਤੋਂ ਘਟੀਆ ਕੰਮ ਕਰਵਾਏ ਜਾ ਰਹੇ ਹਨ, ਇਨ੍ਹਾਂ ਸਭ ਪਿੱਛੋਂ ਪੂਰੀ ਤਰ੍ਹਾਂ ਬਲਤੇਜ ਪਨੂੰ ਦਾ ਹੀ ਹੱਥ ਹੈ।
