Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਚੰਡੀਗੜ੍ਹ, ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 27, 28 ਅਤੇ 29 ਦਸੰਬਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਾਲ ਦੀ ਸ਼ੁਰੂਆਤ ਰਿਕਾਰਡ ਤੋੜ ਠੰਡ ਨਾਲ ਹੋਵੇਗੀ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਇਸ ਸਮੇਂ ਹਲਕੀ ਬਾਰਸ਼ ਹੋ ਰਹੀ ਹੈ। ਇਹ ਸਿਲਸਲਾ ਕੁਝ ਦਿਨ ਜਾਰੀ ਰਹੇ ਸਕਦਾ ਹੈ।ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਵਿਚ 3 ਦਿਨਾਂ ਤੱਕ ਮੀਂਹ, ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਵਿੱਚ ਆਉਣ ਵਾਲੇ 2 ਦਿਨ ਬਹੁਤ ਮਹੱਤਵਪੂਰਨ ਹਨ – 27 ਅਤੇ 28 ਦਸੰਬਰ ਨੂੰ ਤੇਜ਼ ਹਵਾਵਾਂ ਯਾਨੀ ਤੂਫਾਨ (heavy rainfall red alert) ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਮੀਂਹ ਕਾਰਨ ਦੇਸ਼ ਦੀ ਰਾਜਧਾਨੀ ‘ਚ ਸੀਤ ਲਹਿਰ ਵੀ ਆ ਸਕਦੀ ਹੈ। ਸਾਲ ਦੇ ਅੰਤ ਵਿੱਚ ਘੱਟੋ-ਘੱਟ ਤਾਪਮਾਨ 4 ਤੋਂ 5 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਕਾਰਨ ਪਹਾੜਾਂ ‘ਤੇ ਬਰਫਬਾਰੀ ਹੋਣ ਕਾਰਨ ਤੇਜ਼ ਉੱਤਰੀ ਅਤੇ ਉੱਤਰ-ਪੱਛਮੀ ਹਵਾਵਾਂ ਮੈਦਾਨੀ ਇਲਾਕਿਆਂ ‘ਚ ਪਹੁੰਚ ਗਈਆਂ ਹਨ ਅਤੇ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ।