Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਘਰੇਲੂ ਝਗੜੇ ਕਾਰਨ ਉਸ ਨੇ ਆਪਣੀ ਪਤਨੀ ਤੇ ਸੱਸ ਨੂੰ ਗੋਲੀ ਮਾਰ ਦਿੱਤੀ

ਘਰੇਲੂ ਝਗੜੇ ਕਾਰਨ ਉਸ ਨੇ ਆਪਣੀ ਪਤਨੀ ਤੇ ਸੱਸ ਨੂੰ ਗੋਲੀ ਮਾਰ ਦਿੱਤੀ

ਗੁਰਦਾਸਪੁਰ ‘ਚ ਇੱਕ ਸਾਬਕਾ ਫੌਜੀ ਗੁਰਪ੍ਰੀਤ ਸਿੰਘ, ਜੋ ਇਸ ਸਮੇਂ ਜੇਲ੍ਹ ਗਾਰਡ ਵਜੋਂ ਸੇਵਾ ਨਿਭਾ ਰਿਹਾ ਸੀ, ਨੇ ਪਹਿਲਾਂ ਤੇ ਆਪਣੀ ਪਤਨੀ ਤੇ ਸੱਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸਾਬਕਾ ਫੌਜੀ ਨੇ ਬੀਤੀ ਰਾਤ ਪਿੰਡ ਗੁੱਥੀ ‘ਚ ਘਰੇਲੂ ਝਗੜੇ ਦੇ ਚੱਲਦੇ ਪਹਿਲਾਂ ਆਪਣੀ ਪਤਨੀ ਅਕਵਿੰਦਰ ਕੌਰ ਤੇ ਸੱਸ ਗੁਰਜੀਤ ਕੌਰ ਨੂੰ ਸਰਕਾਰੀ ਰਾਈਫਲ AK-47 ਨਾਲ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਮੁਲਜ਼ਮ ਫੌਜੀ ਇਸ ਤੋਂ ਬਾਅਦ ‘ਚ ਗੁਰਦਾਸਪੁਰ ਦੇ 7 ਨੰਬਰ ਸਕੀਮ ਦੇ ਰਿਹਾਇਸ਼ੀ ਕੁਆਰਟਰਾਂ ‘ਚ ਲੁਕ ਗਿਆ। ਪੁਲਿਸ ਨੇ ਉਸ ਨੂੰ ਆਤਮ ਸਮਰਪਣ ਕਰਨ ਲਈ ਇੱਕ ਘੰਟੇ ਤੱਕ ਬੇਨਤੀ ਕਰਦੀ ਸੀ, ਪਰ ਆਤਮ ਸਮਰਪਣ ਕਰਨ ਦੀ ਬਜਾਏ, ਮੁਲਜ਼ਮ ਸਾਬਕਾ ਫੌਜੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਜਾਣਕਾਰੀ ਦਿੰਦੇ ਹੋਏ, SSP ਗੁਰਦਾਸਪੁਰ ਆਦਿਤਿਆ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਾਬਕਾ ਫੌਜੀ, ਗੁਰਪ੍ਰੀਤ ਸਿੰਘ, ਜੋ ਕਿ ਇੱਕ ਪ੍ਰਾਈਵੇਟ ਕੰਪਨੀ ‘ਚ ਪੈਸਕੋ ‘ਚ ਕੰਮ ਕਰਦਾ ਸੀ ਤੇ ਕੇਂਦਰੀ ਜੇਲ੍ਹ, ਗੁਰਦਾਸਪੁਰ ‘ਚ ਤਾਇਨਾਤ ਸੀ। ਉਸ ਨੂੰ ਇੱਕ ਸਰਕਾਰੀ AK-47 ਰਾਈਫਲ ਦਿੱਤੀ ਗਈ ਸੀ। ਬੀਤੀ ਰਾਤ 3:00 ਵਜੇ ਘਰੇਲੂ ਝਗੜੇ ਕਾਰਨ ਉਸ ਨੇ ਆਪਣੀ ਪਤਨੀ ਤੇ ਸੱਸ ਨੂੰ ਗੋਲੀ ਮਾਰ ਦਿੱਤੀ।