Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪਤੰਗ ਉਡਾਉਣ ਲਈ ਡੋਰ ਲੈਣ ਦੀ ਕਰ ਰਿਹਾ ਸੀ ਜ਼ਿੱਦ

ਪਤੰਗ ਉਡਾਉਣ ਲਈ ਡੋਰ ਲੈਣ ਦੀ ਕਰ ਰਿਹਾ ਸੀ ਜ਼ਿੱਦ

ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਪਿੰਡ ਪਾਂਸ਼ਟਾ ‘ਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ 11 ਸਾਲਾ ਲੜਕੇ ਨੇ ਖੁਦਕੁਸ਼ੀ ਕਰ ਲਈ। ਇਸ ਘਟਨਾ ਨੇ ਪਿੰਡ ‘ਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਜਾਣਕਾਰੀ ਮੁਤਾਬਕ, ਬੱਚਾ ਪਤੰਗ ਉਡਾਉਣ ਦੇ ਲਈ ਡੋਰ ਲੈਣ ਦੀ ਜਿੱਦ ਕਰ ਰਿਹਾ ਸੀ।

ਪਰਿਵਾਰ ਵਾਲਿਆਂ ਨੇ ਬੱਚੇ ਨੂੰ ਸਮਝਾਉਂਦੇ ਹੋਏ ਉਸ ਨੂੰ ਪੜ੍ਹਨ ਲਈ ਉਸ ਦੇ ਕਮਰੇ ‘ਚ ਭੇਜ ਦਿੱਤਾ। ਬੱਚਾ ਕੁੱਝ ਸਮੇਂ ਤੱਕ ਕਮਰੇ ਅੰਦਰ ਰਿਹਾ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਬੱਚੇ ਨੂੰ ਦੇਖਣ ਲਈ ਗਏ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਸ਼ੱਕ ਹੋਣ ‘ਤੇ ਘਰ ਵਾਲਿਆਂ ਨੇ ਦਰਵਾਜ਼ਾ ਤੋੜਿਆ ਤਾਂ ਬੱਚੇ ਨੇ ਫਾਹਾ ਲੈ ਲੈ ਲਿਆ ਸੀ। ਉਹ ਪਰਦੇ ਦੀ ਰਾਡ ਨਾਲ ਲਟਕਿਆ ਹੋਇਆ ਮਿਲਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਗਿਆ ਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੋਸਟਮਾਰਟਮ ਤੋਂ ਬਾਅਦ, ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਾਂਸ਼ਟਾ ਪੁਲਿਸ ਚੌਕੀ ਦੇ ਇੰਚਾਰਜ ਗੁਰਦੀਪ ਸਿੰਘ ਨੇ ਦੱਸਿਆ ਕਿ ਅੱਜ ਜਰਨੈਲ ਸਿੰਘ ਦੇ ਵੱਡੇ ਪੁੱਤਰ ਦਾ ਜਨਮਦਿਨ ਸੀ ਤੇ ਤਿਆਰੀਆਂ ਚੱਲ ਰਹੀਆਂ ਸਨ। ਇਸ ਦੌਰਾਨ, ਜਰਨੈਲ ਸਿੰਘ ਦੇ ਛੋਟੇ ਪੁੱਤਰ ਨੇ ਪਤੰਗ ਉਡਾਉਣ ਲਈ ਡੋਰ ਲੈਣ ਦੀ ਜ਼ਿੱਦ ਕੀਤੀ। ਇਸ ਤੋਂ ਬਾਅਦ ਉਹ ਕਮਰੇ ‘ਚ ਚਲਾ ਗਿਆ ਤੇ ਫਾਹਾ ਲੈ ਲਿਆ।