Business Khas

Latest news
ਟ੍ਰਾਈਸਿਟੀ ਵਿੱਚ ਰਾਕੇਸ਼ ਤ੍ਰੇਹਨ ਵੱਲੋਂ 10 ਆਈਫ਼ੋਨ ਮੁਫ਼ਤ ਵੰਡਣ ਦਾ ਐਲਾਨ ਵੱਖ ਵੱਖ ਪਾਰਟੀਆਂ ਦੇ ਆਗੂ ਆਪਣੇ ਵਿਰੋਧੀਆਂ ਦੀ ਕਿਰਦਾਰ ਕੁਸ਼ੀ ਕਰਨ ਅਤੇ ਨਿੱਜੀ ਹਮਲੇ ਕਰਨ ਤੋਂ ਬਚਣ ਸਿੱਖ ਤਾਲਮੇਲ ਕਮੇਟ... आईफोन 18 के लिए लगी लंबी कतारों पर सोनू सूद ने ली चुटकी ASI ਦੇ ਕਤਲ 'ਤੇ ਬਿਕਰਮ ਸਿੰਘ ਮਜੀਠੀਆ ਨੇ ਘੇਰੀ ਮਾਨ ਸਰਕਾਰ ਅਦਾਲਤ ਦਾ ਵੱਡਾ ਫ਼ੈਸਲਾ, ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ ਡੀਏਵੀ ਕਾਲਜ, ਕੈਂਪਸ ਵਿੱਚ ਹਾਲ ਹੀ ਵਿੱਚ ਹੋਈ ਫਿਲਮਿੰਗ ਘਟਨਾ ਸੰਬੰਧੀ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ, ਹੱਲ ਲਈ ਭਰੋਸਾ ਪੰਜਾਬੀ ਸਿੱਖ ਟਰੱਕ ਡਰਾਈਵਰ ‘ਤੇ ਜਾਨਲੇਵਾ ਹਮਲਾ ਲੁਧਿਆਣਾ ’ਚ ਗਲਾਡਾ ਦੀ ਵੱਡੀ ਕਾਰਵਾਈ, ਚਾਰ ਅਣਅਧਿਕਾਰਤ ਕਲੋਨੀਆਂ ਢਾਹੀਆਂ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ UAPA ਦੇ ਤਹਿਤ ਅੱਤਵਾਦੀ ਸੰਗਠਨ ਐਲਾਨ
You are currently viewing ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ, ਹੱਲ ਲਈ  ਭਰੋਸਾ

ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ, ਹੱਲ ਲਈ ਭਰੋਸਾ

ਜਲੰਧਰ, ਜਲੰਧਰ ਨਗਰ ਨਿਗਮ ਦੇ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਵੱਲੋਂ ਅੱਜ ਜਲੰਧਰ ਕੈਂਟ ਦੇ ਵਾਰਡ ਅਧੀਨ ਪੈਂਦੇ ਮਿੱਠਾਪੁਰ ਚੌਂਕ ਵਿਖੇ ਵਿਸ਼ੇਸ਼ ਦੌਰਾ ਕਰਕੇ ਇਲਾਕੇ ਦੇ ਦੁਕਾਨਦਾਰਾਂ ਅਤੇ ਸਥਾਨਕ ਵਪਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ, ਕਾਰੋਬਾਰ ਨਾਲ ਸਬੰਧਤ ਮਸਲਿਆਂ ਅਤੇ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਡਿਪਟੀ ਮੇਅਰ ਨੇ ਕਿਹਾ ਕਿ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਣ ਲਈ ਜ਼ਮੀਨੀ ਪੱਧਰ ’ਤੇ ਪਹੁੰਚ ਕੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਬੈਠ ਕੇ ਕਿਸੇ ਇਲਾਕੇ ਦੀਆਂ ਸਮੱਸਿਆਵਾਂ ਦੀ ਪੂਰੀ ਜਾਣਕਾਰੀ ਹਾਸਲ ਨਹੀਂ ਕੀਤੀ ਜਾ ਸਕਦੀ। ਮੌਕੇ ’ਤੇ ਪਹੁੰਚ ਕੇ ਲੋਕਾਂ ਅਤੇ ਦੁਕਾਨਦਾਰਾਂ ਨਾਲ ਸਿੱਧੀ ਗੱਲਬਾਤ ਕਰਨ ਨਾਲ ਸਮੱਸਿਆਵਾਂ ਦੀ ਅਸਲ ਸਥਿਤੀ ਬਾਰੇ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨਾ ਵੀ ਆਸਾਨ ਹੁੰਦਾ ਹੈ। ਅੰਤ ਵਿੱਚ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਭਰੋਸਾ ਦਿਵਾਇਆ ਕਿ ਜਲੰਧਰ ਕੈਂਟ ਦੇ ਵਾਰਡ ਦੇ ਲੋਕਾਂ ਅਤੇ ਦੁਕਾਨਦਾਰਾਂ ਨਾਲ ਉਨ੍ਹਾਂ ਦਾ ਸਿੱਧਾ ਰਾਬਤਾ ਲਗਾਤਾਰ ਬਣਿਆ ਰਹੇਗਾ।