Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਪੰਜਾਬ ਦੇ 8 ਜ਼ਿਲ੍ਹਿਆਂ ‘ਚ ਭਾਰੀ ਬਰਿਸ਼ ਤੇ ਤੂਫਾਨ ਦੀ ਚਿਤਾਵਨੀ…

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਭਾਰੀ ਬਰਿਸ਼ ਤੇ ਤੂਫਾਨ ਦੀ ਚਿਤਾਵਨੀ…

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ 28 ਅਤੇ 29 ਤਰੀਕ ਨੂੰ ਕੁਝ ਥਾਵਾਂ ਉਤੇ 60-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਆਵੇਗਾ ਅਤੇ ਹਵਾ ਦੀ ਗਤੀ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। 30 ਤਰੀਕ ਨੂੰ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। 28 ਅਤੇ 29 ਤਰੀਕ ਨੂੰ ਕੁਝ ਥਾਵਾਂ ਉਤੇ ਗੜੇਮਾਰੀ ਹੋ ਸਕਦੀ ਹੈ। 29 ਅਤੇ 30 ਤਰੀਕ ਨੂੰ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 29 ਮਈ ਨੂੰ ਪਠਾਨਕੋਟ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।