Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅੱਜ ਰਾਤ ਪੰਜਾਬ ਦੇ 16 ਜ਼ਿਲ੍ਹਿਆਂ ‘ਚ ਭਾਰੀ ਮੀਂਹ

ਅੱਜ ਰਾਤ ਪੰਜਾਬ ਦੇ 16 ਜ਼ਿਲ੍ਹਿਆਂ ‘ਚ ਭਾਰੀ ਮੀਂਹ

ਅੱਜ 16 ਸਤੰਬਰ ਦੀ ਰਾਤ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਇਨ੍ਹਾਂ ਵਿੱਚੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਤੇ ਮੁਹਾਲੀ ਵਿਚ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦਕਿ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਿਚ ਹਲਕਾ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ 17 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਤੇ ਮੁਹਾਲੀ ਵਿੱਚ ਦਰਮਿਆਨਾ ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਚ ਹਲਕਾ ਤੇ ਕਈ ਥਾਵਾਂ ਉਤੇ ਤੇਜ਼ ਮੀਂਹ ਪੈ ਸਕਦਾ ਹੈ। 18 ਸਤੰਬਰ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਰੋਪੜ, ਲੁਧਿਆਣਾ, ਮੁਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਦੱਸ ਦਈਏ ਕਿ ਮੌਨਸੂਨ ਹੁਣ ਪੰਜਾਬ ਤੋਂ ਵਾਪਸੀ ਦੇ ਰਾਹ ਉਤੇ ਹੈ ਅਤੇ 20 ਸਤੰਬਰ ਤੱਕ ਪੂਰੀ ਤਰ੍ਹਾਂ ਵਾਪਸੀ ਕਰ ਲਵੇਗਾ। ਰਵਾਨਾ ਹੁੰਦੇ ਸਮੇਂ ਇਹ ਪੰਜਾਬ ਦੇ ਸੈਂਟਰਲ ਹਿੱਸਿਆਂ ਵਿਚੋਂ ਲੰਘੇਗਾ, ਜਿਸ ਕਾਰਨ ਕਈ ਥਾਵਾਂ ਉਤੇ ਮੀਂਹ ਪੈ ਸਕਦਾ ਹੈ ਅਤੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ।