Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ

ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ

ਬੰਗਾਲ ਦੀ ਖਾੜੀ ਵਿਚ ਇੱਕ ਹੋਰ ਚੱਕਰਵਾਤੀ ਤੂਫ਼ਾਨ ਬਣਨ ਦੀ ਸੰਭਾਵਨਾ ਹੈ। ਵਰਤਮਾਨ ਵਿੱਚ ਦੱਖਣ-ਪੂਰਬੀ ਬੰਗਾਲ ਦੀ ਖਾੜੀ ਉੱਤੇ ਬਣਿਆ ਘੱਟ ਦਬਾਅ ਵਾਲਾ ਖੇਤਰ ਅਗਲੇ 24 ਘੰਟਿਆਂ ਵਿੱਚ ਹੋਰ ਤੀਬਰ ਹੋ ਕੇ ਇੱਕ ‘ਡਿਪਰੈਸ਼ਨ’ (ਹੇਠਲੇ ਦਬਾਅ ਵਾਲੇ ਤੂਫ਼ਾਨ) ਵਿੱਚ ਬਦਲ ਸਕਦਾ ਹੈ। ਉੱਤਰ-ਉੱਤਰ-ਪੱਛਮੀ ਦਿਸ਼ਾ ਵੱਲ ਵਧਦੇ ਹੋਏ ਇਹ 16 ਨਵੰਬਰ ਦੀ ਸ਼ਾਮ ਤੱਕ ਦੱਖਣੀ ਅਤੇ ਨਾਲ ਲੱਗਦੇ ਪੱਛਮੀ-ਮੱਧ ਬੰਗਾਲ ਦੀ ਖਾੜੀ ਦੇ ਕੇਂਦਰੀ ਹਿੱਸਿਆਂ ਵਿੱਚ ਇੱਕ ਚੱਕਰਵਾਤੀ ਤੂਫ਼ਾਨ ਦਾ ਰੂਪ ਲੈ ਸਕਦਾ ਹੈ।

ਉਧਰ, ਪੰਜਾਬ ਵਿੱਚ ਸਰਗਰਮ ਹੋਈ ਨਵੀਂ ਪੱਛਮੀ ਗੜਬੜੀ (Western Disturbance) ਕਾਰਨ ਸੂਬੇ ਦੇ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ 15 ਨਵੰਬਰ ਨੂੰ ਸੂਬੇ ਦੇ ਚਾਰ ਜ਼ਿਲ੍ਹਿਆਂ ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਕੁਝ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਭਾਰਤੀ ਮੌਸਮ ਵਿਭਾਗ (IMD) ਨੇ ਇਸ ਮੌਸਮੀ ਪ੍ਰਣਾਲੀ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਇਸ ਦੇ ਪ੍ਰਭਾਵ ਹੇਠ ਆਉਣ ਵਾਲੇ ਦਿਨਾਂ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ, ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਸਮੇਤ ਕਈ ਤੱਟੀ ਖੇਤਰਾਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਇਸ ਦੌਰਾਨ ਉੱਤਰ-ਪੱਛਮੀ ਭਾਰਤ ਵਿਚ ਇੱਕ ਸਰਗਰਮ ‘ਪੱਛਮੀ ਗੜਬੜੀ’ (Western Disturbance) ਕਾਰਨ 15 ਨਵੰਬਰ 2026 ਨੂੰ ਪੱਛਮੀ ਹਿਮਾਲਿਆ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।ਮੈਦਾਨੀ ਇਲਾਕਿਆਂ ਵਿੱਚ ਵੀ ਕੁਝ ਥਾਵਾਂ ਉਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਚ ਆਉਣ ਵਾਲਾ ਇਹ ਬਦਲਾਅ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨੂੰ ਪ੍ਰਭਾਵਿਤ ਕਰ ਸਕਦਾ ਹੈ। ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਧੁੰਦ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।