Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਸੰਗਰੂਰ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਤੂਫ਼ਾਨ ਤੋਂ ਬਾਅਦ ਭਾਰੀ ਮੀਂਹ

ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਾਲੇ ਰਾਹਤ ਦੀ ਖ਼ਬਰ ਆ ਰਹੀ ਹੈ। ਦਰਅਸਲ, ਰਾਜ ਦੇ ਕਈ ਇਲਾਕਿਆਂ ਵਿੱਚ ਮੌਸਮ ਦਾ ਮਿਜਾਜ ਬਦਲ ਗਿਆ ਹੈ। ਸੰਗਰੂਰ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਤੂਫ਼ਾਨ ਤੋਂ ਬਾਅਦ ਭਾਰੀ ਮੀਂਹ ਪਿਆ ਹੈ। ਭਿਆਨਕ ਤੂਫ਼ਾਨ ਅਤੇ ਤੇਜ ਬਾਰਿਸ਼ ਨਾਲ ਭਾਰੀ ਗੜ੍ਹੇਮਾਰੀ ਵੀ ਹੋਈ ਹੈ। ਪਹਿਲੀ ਵਾਰ ,ਮੋਬਾਇਲ ਨੈੱਟਵਰਕ ਅਤੇ ਬਿਜਲੀ ਸਪਲਾਈ ਠੱਪ ਹੋਈ ਹੈ। ਤੂਫ਼ਾਨ ਕਾਰਨ ਸੜਕਾਂ ਕਿਨਾਰੇ ਖੜ੍ਹੇ ਕਈ ਦਰਖੱਤ ਡਿੱਗ ਗਏ ਅਤੇ ਕਿਸੇ ਦੇ ਘਰ ਉੱਪਰ ਲੱਗਿਆ ਟਾਵਰ ਮਲਬੇ ਵਿੱਚ ਤਬਦੀਲ ਹੋ ਗਿਆ। ਪਿਛਲੇ ਇੱਕ ਘੰਟੇ ਤੋਂ ਤੇਜ ਬਾਰਿਸ਼ ਹੋ ਰਹੀ ਹੈ। ਕਿਸਾਨਾਂ ਦੀ ਫਸਲ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਪਿੰਡਾ ਦੀਆਂ ਗਲੀਆਂ ਨਦੀਆਂ ਬਣ ਗਈਆਂ ਹਨ। ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇੱਕ ਵੱਡੀ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਆਉਣ ਵਾਲੇ 2 ਦਿਨਾਂ ਯਾਨੀ 19 ਅਤੇ 20 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ ਅਤੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਵੀ ਆ ਸਕਦੀ ਹੈ।