Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅਮਰੀਕਾ ’ਚ ਹਡਸਨ ਨਦੀ ਵਿੱਚ ਡਿੱਗਿਆ ਹੈਲੀਕਾਪਟਰ, 6 ਲੋਕਾਂ ਦੀ ਮੌਤ

ਅਮਰੀਕਾ ’ਚ ਹਡਸਨ ਨਦੀ ਵਿੱਚ ਡਿੱਗਿਆ ਹੈਲੀਕਾਪਟਰ, 6 ਲੋਕਾਂ ਦੀ ਮੌਤ

ਅਮਰੀਕਾ ਦੇ ਮੈਨਹਟਨ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਹ ਹਾਦਸਾ ਵੀਰਵਾਰ ਨੂੰ ਨਿਊਯਾਰਕ ਦੇ ਹਡਸਨ ਨਦੀ ਵਿੱਚ ਵਾਪਰਿਆ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਹੈ।ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਲੋਅਰ ਮੈਨਹਟਨ ਅਤੇ ਜਰਸੀ ਸਿਟੀ ਵਿਚਕਾਰ ਵਾਪਰਿਆ। ਹਾਦਸੇ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਨਿਊਯਾਰਕ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਮ੍ਰਿਤਕਾਂ ਵਿੱਚ ਪਾਇਲਟ ਅਤੇ ਪੰਜ ਮੈਂਬਰੀ ਇੱਕ ਸਪੈਨਿਸ਼ ਪਰਿਵਾਰ ਸ਼ਾਮਲ ਹੈ। ਨਿਊਯਾਰਕ ਪੁਲਿਸ ਵਿਭਾਗ ਨੇ ਘਟਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇੱਕ ਹੈਲੀਕਾਪਟਰ ਵੈਸਟ ਸਾਈਡ ਹਾਈਵੇਅ ਅਤੇ ਸਪਰਿੰਗ ਸਟਰੀਟ ਦੇ ਨੇੜੇ ਹਡਸਨ ਨਦੀ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ।ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਹੈਲੀਕਾਪਟਰ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬਿਆ ਹੋਇਆ ਦਿਖਾਈ ਦੇ ਰਿਹਾ ਹੈ। ਹਾਦਸੇ ਦੇ ਸਮੇਂ ਅਸਮਾਨ ਵਿੱਚ ਬੱਦਲ ਛਾਏ ਹੋਏ ਸਨ, ਹਵਾਵਾਂ ਲਗਭਗ 10 ਤੋਂ 15 ਮੀਲ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀਆਂ ਸਨ। ਹਲਕੀ ਬਾਰਿਸ਼ ਦੀ ਸੰਭਾਵਨਾ ਸੀ। ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਨੇ ਕਿਹਾ ਕਿ ਉਹ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (NTSB) ਨਾਲ ਕੰਮ ਕਰ ਰਿਹਾ ਹੈ।