ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਅਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ ‘ਤੇ ਟੋਲ ਟੈਕਸ ਵਿੱਚ ਪੰਜ ਤੋਂ ਦਸ ਰੁਪਏ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਮੰਗਲਵਾਰ ਤੋਂ ਲਾਗੂ ਹੋ ਗਈਆਂ ਹਨ। ਦੱਸ ਦਈਏ ਕਿ ਨਵੀਆਂ ਦਰਾਂ ਦੇ ਤਹਿਤ, ਜ਼ਿਆਦਾਤਰ ਥਾਵਾਂ ‘ਤੇ ਕਾਰਾਂ ਅਤੇ ਹਲਕੇ ਮੋਟਰ ਵਾਹਨਾਂ (LMVs) ਲਈ ਟੋਲ ਵਿੱਚ 5 ਤੋਂ 10 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਦਕਿ ਬੱਸਾਂ ਅਤੇ ਟਰੱਕਾਂ ਲਈ ਟੋਲ ਚਾਰਜ ਵੀ ਸੋਧੇ ਗਏ ਹਨ। 50 ਤੋਂ ਵੱਧ ਟੋਲ ਪਲਾਜ਼ਿਆਂ ‘ਤੇ ਨਵੀਆਂ ਦਰਾਂ ਨੂੰ ਸੂਚਿਤ ਕੀਤਾ ਗਿਆ ਹੈ, ਪਰ ਜ਼ਿਆਦਾਤਰ ਥਾਵਾਂ ‘ਤੇ ਇਹ ਵਾਧਾ ਸੀਮਤ ਹੈ। ਪੰਜਾਬ ਵਿੱਚ ਚੰਡੀਗੜ੍ਹ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫਰੀਦਕੋਟ, ਬਠਿੰਡਾ, ਅਬੋਹਰ, ਮੌੜ ਅਤੇ ਸੰਗਰੂਰ ਰੂਟਾਂ ‘ਤੇ ਯਾਤਰਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਹੁਣ ਨਿੱਜੀ ਕਾਰਾਂ ਅਤੇ ਹਲਕੇ ਮੋਟਰ ਵਾਹਨਾਂ ਲਈ ਪੰਜ ਤੋਂ ਦਸ ਰੁਪਏ ਵੱਧ ਟੋਲ ਦੇਣਾ ਪਵੇਗਾ।
