Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ

ਭਾਰਤ ਦੇ ਪੁਲਾੜ ਇਤਿਹਾਸ ਵਿੱਚ ਅੱਜ ਇੱਕ ਨਵਾਂ ਸੁਨਹਿਰੀ ਅਧਿਆਏ ਜੁੜ ਗਿਆ ਹੈ। ਹੈਦਰਾਬਾਦ ਸਥਿਤ ਨਿੱਜੀ ਖੇਤਰ ਦੀ ਕੰਪਨੀ ‘ਸਕਾਈਰੂਟ ਐਰੋਸਪੇਸ’ ਨੇ ਸਨਿਵਾਰ (18 ਜੁਲਾਈ) ਨੂੰ ਭਾਰਤ ਦਾ ਪਹਿਲਾ ਪ੍ਰਾਈਵੇਟ ਆਰਬੀਟਲ ਰਾਕੇਟ ‘ਵਿਕਰਮ-1’ (Vikram-1) ਸਫਲਤਾਪੂਰਵਕ ਲਾਂਚ ਕਰ ਦਿੱਤਾ ਹੈ। ਇਹ ਇਤਿਹਾਸਕ ਲਾਂਚਿੰਗ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਸਥਿਤ ਪੁਲਾੜ ਕੇਂਦਰ ਤੋਂ ਕੀਤੀ ਗਈ। ਇਸ ਪੂਰੇ ਮਿਸ਼ਨ ਨੂੰ ‘ਮਿਸ਼ਨ ਆਗਮਨ’ ਦਾ ਨਾਮ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ‘ਤੇ ਡੂੰਘੀ ਖ਼ੁਸ਼ੀ ਜ਼ਾਹਰ ਕਰਦਿਆਂ ਇਸ ਨੂੰ ਦੇਸ਼ ਲਈ ਇੱਕ ਇਤਿਹਾਸਕ ਸ਼ੁਰੂਆਤ ਦੱਸਿਆ ਅਤੇ ਪੂਰੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਲਾਂਚਿੰਗ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਲਿਖਿਆ, “ਭਾਰਤ ਦੀ ਪੁਲਾੜ ਯਾਤਰਾ ਲਈ ਇੱਕ ਇਤਿਹਾਸਕ ਸ਼ੁਰੂਆਤ।”  ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮਿਸ਼ਨ ਭਾਰਤ ਦੇ ਨਿੱਜੀ ਪੁਲਾੜ ਖੇਤਰ ਦੀਆਂ ਲਗਾਤਾਰ ਵਧ ਰਹੀਆਂ ਸਮਰੱਥਾਵਾਂ ਨੂੰ ਬਾਖ਼ੂਬੀ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਚਾਰ ਪੜਾਵਾਂ (4-Stage) ਵਾਲਾ ਰਾਕੇਟ ਬੇਹੱਦ ਤੇਜ਼ੀ ਨਾਲ ਅਤੇ ਲੋੜ ਦੇ ਮੁਤਾਬਕ ਲਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਹੈ। ਪੀਐਮ ਮੋਦੀ ਅਨੁਸਾਰ, ਇਹ ਮਿਸ਼ਨ ਸਾਡੇ ਦੇਸ਼ ਦੇ ਨੌਜਵਾਨਾਂ ਦੀ ਪ੍ਰਤਿਭਾ, ਦ੍ਰਿੜ ਇਰਾਦੇ ਅਤੇ ਉੱਦਮਤਾ ਦੀ ਭਾਵਨਾ ਦਾ ਇੱਕ ਜਿਉਂਦਾ-ਜਾਗਦਾ ਸਬੂਤ ਹੈ।