Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਹਿਲਾ ਨੂੰ ਪਤੀ-ਸੱਸ ਨੇ ਪਿਲਾਇਆ ਹਾਰਪਿਕ ਪਿਲਾਇਆ

ਮਹਿਲਾ ਨੂੰ ਪਤੀ-ਸੱਸ ਨੇ ਪਿਲਾਇਆ ਹਾਰਪਿਕ ਪਿਲਾਇਆ

ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਹੋਇਆ ਹੈ। ਕੇਸ ਮਹਿਲਾ ਦੇ ਪਤੀ ਤੇ ਸੱਸ ਖ਼ਿਲਾਫ਼ ਹੈ। ਔਰਤ ਨੂੰ ਗੰਭੀਰ ਹਾਲਤ ‘ਚ ਜਲੰਧਰ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇੱਥੇ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਇਸ ਤੋਂ ਬਾਅਦ ਉਸ ਦਾ ਪਤੀ ਤੇ ਸੱਸ ਉਸ ਨੂੰ ਹਸਪਤਾਲ ‘ਚ ਛੱਡ ਕੇ ਉਸ ਦੀ 6 ਸਾਲ ਦੀ ਧੀ ਨੂੰ ਨਾਲ ਲੈ ਕੇ ਭੱਜ ਗਏ। ਔਰਤ ਦੀ ਹਾਲਤ ਨੂੰ ਲੈ ਕੇ ਫੋਰਟਿਸ ਵੱਲੋਂ ਕੋਈ ਮੈਡੀਕਲ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ ਹੈ। ਪੀੜਤਾ ਦੀ ਪਛਾਣ ਕਰਤਾਰਪੁਰ ਦੇ ਰਹਿਣ ਵਾਲੇ ਉਮੰਗ ਬੱਸੀ ਦੀ ਪਤਨੀ ਨੇਹਾ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮਹਿਲਾ ਦਾ ਪੇਕਾ ਧੂਰੀ ‘ਚ ਹੈ। ਉਸ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਦੋਵਾਂ ਨੂੰ ਹਿਰਾਸਤ ‘ਚ ਲੈਣ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਫਿਲਹਾਲ ਮਹਿਲਾ ਦੀ ਹਾਲਤ ਨਾਜ਼ੁਕ ਹੈ। ਔਰਤ ਨੇ ਜੱਜ ਦੇ ਸਾਹਮਣੇ ਆਪਣੇ ਲਿਖਤੀ ਬਿਆਨ ਦਿੱਤੇ ਹਨ। ਮਹਿਲਾ ਦੀ ਹਾਲਤ ਖ਼ਤਰੇ ਤੋਂ ਬਾਹਰ ਹੋਣ ਅਤੇ ਵੈਂਟੀਲੇਟਰ ਤੋਂ ਹਟਾਏ ਜਾਣ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਮੁੜ ਕਿਸੇ ਔਰਤ ਦੀ ਜ਼ਿੰਦਗੀ ਇਸ ਤਰ੍ਹਾਂ ਖ਼ਤਰੇ ‘ਚ ਨਾ ਪਵੇ। ਇਹ ਵੀ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਮਹਿਲਾ ਦੇ ਪਤੀ ਦੇ ਕਿਸੇ ਦੂਜੀ ਲੜਕੀ ਨਾਲ ਨਾਜਾਇਜ਼ ਸਬੰਧ ਸਨ, ਜਿਸ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਵਿਵਾਦ ਰਹਿੰਦਾ ਸੀ।