Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪਤੀ ਦੇ ਕਿਸੇ ਹੋਰ ਔਰਤ ਨਾਲ ਸਬੰਧ ਹੋਣ ਦੇ ਸ਼ੱਕ ‘ਚ ਪਤੀ -ਪਤਨੀ ਨੇ ਇੱਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਵਾਰ
Shadow of the hand holding a knife on wall background

ਪਤੀ ਦੇ ਕਿਸੇ ਹੋਰ ਔਰਤ ਨਾਲ ਸਬੰਧ ਹੋਣ ਦੇ ਸ਼ੱਕ ‘ਚ ਪਤੀ -ਪਤਨੀ ਨੇ ਇੱਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਵਾਰ

ਪਤੀ ਦੇ ਕਿਸੇ ਹੋਰ ਔਰਤ ਨਾਲ ਸਬੰਧ ਹੋਣ ਦੇ ਸ਼ੱਕ ‘ਚ ਪਤੀ -ਪਤਨੀ ਵਿੱਚ ਬਹਿਸ ਹੋ ਗਈ। ਜਿਸ ਤੋਂ ਬਾਅਦ ਦੋਵੇਂ ਇੱਕ ਦੂਜੇ ਨਾਲ ਲੜ ਪਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ। ਜਿਸ ਦੇ ਚਲਦੇ ਦੋਵਾਂ ਦੇ ਪੇਟ ਵਿੱਚ ਵੱਡੇ ਜ਼ਖਮ ਹੋ ਗਏ ਤੇ ਨਾੜਾਂ ਬਾਹਰ ਨਿਕਲ ਆਈਆਂ। ਜਿਸ ਤੋਂ ਬਾਅਦ ਦੋਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਹਨਾਂ ਨੂੰ ਵੱਡੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਹ ਮਾਮਲਾ ਲੁਧਿਆਣੇ ਦੇ ਹੈਬੋਵਾਲ ਵਿੱਚ ਆਉਂਦੇ ਇਲਾਕੇ ਸੰਤ ਵਿਹਾਰ ਤੋਂ ਸਾਹਮਣੇ ਆਇਆ ਹੈ।

ਜਾਣਕਾਰੀ ਦਿੰਦੇ ਜ਼ਖਮੀ ਵਿਅਕਤੀ ਨੇ ਦੱਸਿਆ ਕਿ ਉਸ ਦੀ ਪਤਨੀ ਨੂੰ ਉਸ ‘ਤੇ ਸ਼ੱਕ ਸੀ ਕਿ ਉਸ ਦਾ ਕਿਸੇ ਨਾਲ ਬਾਹਰ ਚੱਕਰ ਚੱਲ ਰਿਹਾ ਹੈ। ਇਸੇ ਗੱਲ ਨੂੰ ਲੈ ਕੇ ਉਹਨਾਂ ਦੇ ਵਿੱਚ ਕਈ ਵਾਰ ਬਹਿਸ ਹੋ ਚੁੱਕੀ ਸੀ। ਉਸਨੇ ਆਰੋਪ ਲਾਇਆ ਕਿ ਪਤਨੀ ਨੇ ਪਹਿਲਾਂ ਉਸ ‘ਤੇ ਚਾਕੂ ਨਾਲ ਹਮਲਾ ਕੀਤਾ। ਇਸ ਦੇ ਵਿੱਚ ਉਸਨੇ ਵੀ ਆਪਣੇ ਬਚਾਅ ਦੇ ਵਿੱਚ ਪਤਨੀ ਦੇ ਉੱਤੇ ਹਥਿਆਰ ਨਾਲ ਵਾਰ ਕਰ ਦਿੱਤਾ। ਮੌਕੇ ‘ਤੇ ਪਹੁੰਚੀ ਜੋੜੇ ਦੀ ਬੇਟੀ ਨੇ ਦੱਸਿਆ ਕਿ ਜਦੋਂ ਇਹ ਸਾਰਾ ਮਾਮਲਾ ਹੋਇਆ ਉਦੋਂ ਉਹ ਘਰ ਨਹੀਂ ਸੀ, ਉਸ ਨੂੰ ਜਿੱਦਾਂ ਹੀ ਪਤਾ ਲੱਗਿਆ ਤੇ ਉਹ ਹਸਪਤਾਲ ਪਹੁੰਚੀ ਹੈ। ਜਿੱਥੇ ਉਸਦੇ ਮਾਂ ਪਿਓ ਦੀ ਹਾਲਤ ਗੰਭੀਰ ਹੋਣ ਕਰਕੇ ਦੋਹਾਂ ਨੂੰ ਵੱਡੇ ਹਸਪਤਾਲ ਲਿਜਾਇਆ ਜਾ ਰਿਹਾ ਹੈ।