Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮੈਂ ਅਸਤੀਫਾ ਵਾਪਿਸ ਨਹੀਂ ਲਵਾਂਗਾ ਹਰਜਿੰਦਰ ਧਾਮੀ ਦਾ ਜੱਥੇਦਾਰ ਨੂੰ ਸਪੱਸ਼ਟ ਜਵਾਬ

ਮੈਂ ਅਸਤੀਫਾ ਵਾਪਿਸ ਨਹੀਂ ਲਵਾਂਗਾ ਹਰਜਿੰਦਰ ਧਾਮੀ ਦਾ ਜੱਥੇਦਾਰ ਨੂੰ ਸਪੱਸ਼ਟ ਜਵਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ। ਉਹਨਾਂ ਨੇ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਆਪਣੀ ਗੱਲ ਸਪੱਸ਼ਟ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜੱਥੇਦਾਰ ਵੱਲੋਂ ਪਾਈ ਪੋਸਟ ਤੋਂ ਬਾਅਦ ਉਹਨਾਂ ਨੇ ਅਸਤੀਫਾ ਦੇ ਦਿੱਤਾ ਸੀ।

ਅੱਜ (6 ਮਾਰਚ ਨੂੰ) ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਹ ਦੂਜੀ ਵਾਰ ਸੀ ਜਦੋਂ ਅਸਤੀਫਾ ਦੇਣ ਤੋਂ ਬਾਅਦ ਧਾਮੀ ਜੱਥੇਦਾਰ ਨੂੰ ਮਿਲ ਰਹੇ ਸਨ। ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਪ੍ਰਵਾਨ ਹੋਣ ਦੀ ਸੂਰਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਉੱਪਰ ਨਿਗਰਾਨੀ ਰੱਖਣ ਲਈ ਬਣਾਈ ਗਈ 7 ਮੈਂਬਰੀ ਕਮੇਟੀ ਨੂੰ ਹੁਣ ਨਵਾਂ ਪ੍ਰਧਾਨ ਮਿਲੇਗਾ। ਕਿਉਂਕਿ ਜੱਥੇਦਾਰ ਨੇ ਕਿਹਾ ਸੀ ਕਿ ਜੇਕਰ ਧਾਮੀ ਵਾਪਿਸ ਨਹੀਂ ਆਉਂਦੇ ਤਾਂ ਕਮੇਟੀ ਵਿੱਚ ਮੌਜੂਦ ਮੈਂਬਰਾਂ ਵਿੱਚੋਂ ਹੀ ਕਿਸੇ ਨੂੰ ਪ੍ਰਧਾਨ ਚੁਣਿਆ ਜਾਵੇਗਾ।

ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲੀ ਕਮੇਟੀ ਨੇ ਧਾਮੀ ਨੂੰ ਆਪਣੇ ਅਸਤੀਫੇ ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਜਿਸ ਮਗਰੋਂ ਹੁਣ ਧਾਮੀ ਵੱਲੋਂ ਸਪੱਸਟ ਕਰ ਦਿੱਤਾ ਗਿਆ ਹੈ। ਕਿ ਉਹ ਅਸਤੀਫਾ ਵਾਪਿਸ ਨਹੀਂ ਲੈਣਗੇ । ਅਜਿਹੀ ਸੂਰਤ ਵਿੱਚ ਭਲਕੇ ਕਮੇਟੀ ਦੀ ਮੀਟਿੰਗ ਵਿੱਚ ਉਹਨਾਂ ਦਾ ਅਸਤੀਫਾ ਪ੍ਰਵਾਨ ਕੀਤਾ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇੱਕ ਜਾਂਚ ਕਮੇਟੀ ਦੀ ਰਿਪੋਰਟ ਦੇ ਅਧਾਰ ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਤਤਕਾਲੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰ ਦਿੱਤਾ ਸੀ। ਜਿਸ ਤੋਂ ਬਾਅਦ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਸ਼ੋਸ਼ਲ ਮੀਡੀਆ ਪੋਸਟ ਪਾਕੇ ਲਿਖਿਆ ਸੀ ਕਿ ਜੋ ਘਟਨਾ ਕ੍ਰਮ ਹੋ ਰਿਹਾ ਹੈ। ਉਸ ਨੂੰ ਦੇਖ ਉਹਨਾਂ ਦਾ ਮਨ ਦੁਖੀ ਹੈ।