Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਹੜ੍ਹ ਦੇ ਨੁਕਸਾਨ ਲਈ ਤੁਰੰਤ ਮੁਆਵਜਾ ਦੇਣ

ਹੜ੍ਹ ਦੇ ਨੁਕਸਾਨ ਲਈ ਤੁਰੰਤ ਮੁਆਵਜਾ ਦੇਣ

ਚੰਡੀਗੜ -ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸੋਮਵਾਰ ਨੂੰ ਸਮੁੱਚੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਅਤੇ ਝੋਨੇ ਦੀ ਫਸਲ ਦੇ ਨਿਕਲੇ ਘੱਟ ਝਾੜ ਦੇ ਨਾਲ – ਨਾਲ ਹਲਦੀ ਰੋਗ ਅਤੇ ਚਾਈਨਾ ਵਾਇਰਸ ਨਾਲ ਹੋਏ ਫਸਲਾਂ ਦੇ ਭਾਰੀ ਨੁਕਸਾਨ ਸਬੰਧੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਮ ਮੈਮੋਰੈਂਡਮ ਦਿੱਤੇ ਜਾਣਗੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਾਰੀ ਬਿਆਨ ਵਿੱਚ ਕਿਹਾ ਕਿ, ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਭਾਰੀ ਤਬਾਹੀ ਕਾਰਨ ਪੰਜਾਬ ਦੇ ਕਿਸਾਨ ਬੇਹੱਦ ਵੱਡੇ ਆਰਥਿਕ ਮੰਦਹਾਲੀ ਅਤੇ ਮਾਨਸਿਕ ਬੇਚੈਨੀ ਵਿੱਚੋਂ ਗੁਜ਼ਰ ਰਹੇ ਹਨ, ਪ੍ਰੰਤੂ ਤਰਾਸਦੀ ਇਸ ਗੱਲ ਦੀ ਹੈ ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਆਪਸੀ ਬਿਆਨਬਾਜੀ ਅਤੇ ਬਹਿਸਬਾਜੀ ਵਿੱਚ ਹੀ ਉਲਝ ਕੇ ਰਹਿ ਗਈਆਂ ਹਨ ਅਤੇ ਪੀੜਿਤ ਕਿਸਾਨਾਂ ਦੀ ਬਾਂਹ ਨਹੀਂ ਫੜੀ ਜਾ ਰਹੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਜਿੱਥੇ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕ ਪ੍ਰਭਾਵਿਤ ਕਿਸਾਨ ਭਰਾਵਾਂ ਦੀ ਮਦਦ ਲਈ ਅੱਗੇ ਆ ਰਹੇ ਹਨ, ਉਥੇ ਕੇਂਦਰ ਅਤੇ ਸੂਬਾ ਸਰਕਾਰ ਕੇਵਲ ਅਖਬਾਰਾਂ ਦੇ ਬਿਆਨਾਂ ਤਕ ਸੀਮਤ ਹਨ।
ਵਿਸ਼ੇਸ਼ ਸੈਸ਼ਨ ਦੌਰਾਨ ਹੜ੍ਹਾਂ ਦੀ ਤਬਾਹੀ ਦੇ ਮੁਆਵਜ਼ੇ ਲਈ ਕੇਂਦਰ ਨਾਲ ਤਾਲਮੇਲ ਕਰਕੇ ਕੁਦਰਤੀ ਆਫਤਾਂ ਨਾਲ ਜੁੜੇ ਹੋਏ ਫੰਡਾਂ ਨੂੰ ਦੇਣ ਲਈ ਮਾਪਦੰਡਾਂ ਵਿੱਚ ਰਿਆਇਤ ਦੇਣ ਸਬੰਧੀ ਨਾ ਕੋਈ ਚਰਚਾ ਕੀਤੀ ਗਈ ਅਤੇ ਨਾ ਹੀ ਪੰਜਾਬ ਸਰਕਾਰ ਇਸ ਸਬੰਧੀ ਆਪ ਕੀ ਉਪਰਾਲੇ ਕਰ ਸਕਦੀ ਹੈ ਉਸ ਸਬੰਧੀ ਕੋਈ ਮੁੱਦਾ ਉਠਾਇਆ ਗਿਆ। ਇੱਕ ਪਾਸੇ ਹੜ ਦੀ ਮਾਰ ਅਤੇ ਦੂਜੇ ਪਾਸੇ ਝੋਨੇ ਦੀ ਫਸਲ ਉਪਰ ਚਾਈਨਾ ਵਾਇਰਸ ਦਾ ਹਮਲਾ ਅਤੇ ਹਲਦੀ ਰੋਗ ਕਾਰਨ ਨਿਕਲੇ ਬੇਹਦ ਘੱਟ ਝਾੜ ਸਬੰਧੀ ਵੀ ਵਿਧਾਨ ਸਭਾ ਵਿੱਚ ਕੋਈ ਚਰਚਾ ਨਹੀਂ ਹੋਈ।