ਬੈਂਕ ਯੂਨੀਅਨਾਂ ਵੱਲੋਂ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ ਦੀ ਮੰਗ ਅਤੇ ਪਰਫਾਰਮੈਂਸ ਲਿੰਕਡ ਇਨਸੈਂਟਿਵ (PLI) ਸਕੀਮ ਨੂੰ ਵਾਪਸ ਲੈਣ ਦੇ ਹੱਕ ਵਿੱਚ ਦਿੱਤੇ ਗਏ ਤਿੰਨ ਦਿਨਾਂ ਹੜਤਾਲ ਦੇ ਸੱਦੇ ਦੇ ਮੱਦੇਨਜ਼ਰ, ਦੋ ਮੁੱਖ ਸਰਕਾਰੀ ਬੈਂਕਾਂ-ਸਟੇਟ ਬੈਂਕ ਆਫ਼ ਇੰਡੀਆ (SBI) ਅਤੇ ਇੰਡੀਅਨ ਬੈਂਕ, ਨੇ ਆਪਣੇ ਗਾਹਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਤੋਂ ਬੈਂਕਿੰਗ ਸੇਵਾਵਾਂ ਲਈ ਪਹਿਲਾਂ ਹੀ ਪ੍ਰਬੰਧ ਕਰਨ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ 26 ਸਤੰਬਰ ਨੂੰ ਮਹੀਨੇ ਦਾ ਚੌਥਾ ਸ਼ਨੀਵਾਰ ਹੋਣ ਕਾਰਨ ਬੈਂਕ ਛੁੱਟੀ ਹੈ ਅਤੇ 27 ਸਤੰਬਰ ਨੂੰ ਐਤਵਾਰ ਹੈ, ਜਿਸ ਕਾਰਨ ਲਗਾਤਾਰ ਪੰਜ ਦਿਨ ਫਿਜ਼ੀਕਲ ਬੈਂਕਿੰਗ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰਹੇਗਾ।
ਬੈਂਕ ਗਾਹਕਾਂ ਲਈ ਅਹਿਮ ਖ਼ਬਰ! 5 ਦਿਨ ਬੈਂਕ ਰਹਿਣਗੇ ਬੰਦ
- Post author:businesSsKhas
- Post published:September 23, 2026
- Post category:ਵਪਾਰ
