Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ

ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ

ਜਲੰਧਰ, (ਸ਼ੰਜੇ ਸ਼ਰਮਾ)-ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ ਗੱਲਾਂ ਕੀਤੀ ਗਈ। ਮੀਟਿੰਗ ਵਿਚ ਮਹਿੰਦਰ ਸਿੰਘ ਯਮਲਾ ਦੁਬਾਈ ਵਾਲੇ ਵਿਸ਼ੇਸ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਐਨਆਈਜ਼ ਸਮੂਹ ਪਾਰਟੀ ਵਰਕਰ ਅਸੀਂ ਹਰਜਾਪ ਸਿੰਘ ਸੰਘਾ ਦਾ ਸਾਥ ਦੇਵਾਂਗੇ। ਇਹ ਮੀਟਿੰਗ ਜਲੰਧਰ ਕੈਂਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਦੇ ਪਿੰਡ ਕਾਦੀਆਂਵਾਲੀ ਸਥਿਤ ਨਿਵਾਸ ਅਤੇ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਇਕ ਫੈਸਲਾਕੁੰਨ ਅਤੇ ਤਾਕਤਵਰ ਮੀਟਿੰਗ ਆਯੋਜਿਤ ਹੋਈ, ਜਿਸ ਨੇ 2027 ਦੀਆਂ ਚੋਣਾਂ ਲਈ ਸਪੱਸ਼ਟ ਰਣਨੀਤੀ ਦੇ ਨਾਲ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਸਖ਼ਤ ਰੁਖ ਦਰਸਾਇਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮਹਿਲਾ ਆਗੂ ਅਤੇ ਮਹਿਲਾ ਕਮਿਸ਼ਨ ਪੰਜਾਬ ਦੀ ਸਾਬਕਾ ਚੇਅਰਪਰਸਨ ਬੀਬੀ ਗੁਰਦੇਵ ਕੌਰ ਸੰਘਾ ਵੀ ਮੌਜੂਦ ਸਨ।
ਲੀਡਰਸ਼ਿਪ ਵੱਲੋਂ ਇਹ ਸਪੱਸ਼ਟ ਕਿਹਾ ਗਿਆ ਕਿ ਪੰਜਾਬ ਵਿੱਚ ਵਿਕਾਸ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ ਜਦਕਿ ਕਰਜ਼ੇ ਦਾ ਬੋਝ ਦਿਨੋਂ-ਦਿਨ ਵੱਧ ਰਿਹਾ ਹੈ।ਸੰਘਾ ਨੇ ਦੱਸਿਆ ਕਿ ਵੱਡੇ ਵਾਅਦੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਜ਼ਮੀਨੀ ਪੱਧਰ ’ਤੇ ਫੇਲ ਸਾਬਤ ਹੋ ਰਹੀ ਹੈ। ਉਦਯੋਗਿਕ ਨਿਵੇਸ਼ ਘਟ ਰਿਹਾ ਹੈ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਘੱਟ ਰਹੇ ਹਨ ਅਤੇ ਕਿਸਾਨੀ ਖੇਤਰ ਅਜੇ ਵੀ ਅਣਡਿੱਠਾ ਹੈ।