Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੀਂਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ’ਚ ਤਰਪਾਲਾਂ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਹਦਾਇਤ

ਮੀਂਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ’ਚ ਤਰਪਾਲਾਂ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਹਦਾਇਤ

ਜਲੰਧਰ, 5 ਅਕਤੂਬਰ :  ਮੀਂਹ ਦੇ ਮੱਦੇਨਜ਼ਰ ਕਿਸਾਨਾਂ ਦੀ ਮੰਡੀਆਂ ਵਿੱਚ ਆਈ ਫ਼ਸਲ ਦੀ ਰਾਖੀ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ ਸਮੇਤ ਹੋਰ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਸਮ ਵਿਭਾਗ ਵੱਲੋਂ 5,6 ਅਤੇ 7 ਅਕਤੂਬਰ ਨੂੰ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਫ਼ਸਲ ਅਤੇ ਖ਼ਰੀਦ ਕੀਤੇ ਝੋਨੇ ਨੂੰ ਗਿੱਲਾ ਹੋਣ ਤੋਂ ਬਚਾਉਣ ਲਈ ਮੰਡੀਆਂ ਵਿੱਚ ਪ੍ਰਬੰਧਾਂ ਪੱਖੋਂ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਨੂੰ ਢਕਣ ਲਈ ਤਰਪਾਲਾਂ ਤੋਂ ਇਲਾਵਾ, ਜੇਕਰ ਕਿਤੇ ਪਾਣੀ ਜਮ੍ਹਾ ਹੁੰਦਾ ਹੈ ਤਾਂ ਉਸ ਦੀ ਨਿਕਾਸੀ ਦਾ ਢੁੱਕਵਾਂ ਇੰਤਜ਼ਾਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਿਸ਼ ਕਾਰਨ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ, ਇਸ ਦੇ ਲਈ ਲੋੜੀਂਦੇ ਬੰਦੋਬਸਤ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।