Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
You are currently viewing ਮੌਸਮ ‘ਚ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਸਾਂਭ-ਸੰਭਾਲ ਬਾਰੇ ਦਿੱਤੀ ਜਾਣਕਾਰੀ

ਮੌਸਮ ‘ਚ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਸਾਂਭ-ਸੰਭਾਲ ਬਾਰੇ ਦਿੱਤੀ ਜਾਣਕਾਰੀ

ਜਲੰਧਰ, ਪਸ਼ੂ ਪਾਲਣ ਵਿਭਾਗ ਵੱਲੋਂ ਅੱਜ ਬਲਾਕ ਭੋਗਪੁਰ ਦੇ ਪਿੰਡ ਬਿਨਪਾਲਕੇ ਵਿਖੇ ਐਸਕਾਰਡ ਸਕੀਮ ਅਧੀਨ ਬਲਾਕ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਤੇ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਡਾ. ਜੀ. ਐਸ. ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਏ ਗਏ ਇਸ ਕੈਂਪ ਦਾ ਰਸਮੀ ਉਦਘਾਟਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਹਰੂਨ ਰਤਨ ਵੱਲੋਂ ਕੀਤਾ ਗਿਆ।

ਕੈਂਪ ਵਿੱਚ ਮਾਹਰ ਡਾਕਟਰਾਂ ਵੱਲੋਂ ਠੰਡ ਦੇ ਮੌਸਮ ਵਿੱਚ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਸਾਂਭ-ਸੰਭਾਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਪਸ਼ੂਆਂ ਨੂੰ ਮਾਰੂ ਰੋਗਾਂ ਤੋਂ ਬਚਾਉਣ ਲਈ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਕੀਤੀ ਜਾਣ ਵਾਲੀ ਵੈਕਸੀਨੇਸ਼ਨ ਅਤੇ ਹੋਰ ਵਿਭਾਗੀ ਸਕੀਮਾਂ ਸਬੰਧੀ ਪਸ਼ੂ ਪਾਲਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ।

ਕੈਂਪ ਵਿੱਚ ਸਹਾਇਕ ਨਿਰਦੇਸ਼ਕ ਡਾ. ਅਨਿਲ ਕਪੂਰ, ਸੀਨੀਅਰ ਵੈਟਰਨਰੀ ਅਫ਼ਸਰ ਡਾ. ਰਾਮ ਮੂਰਤੀ ਮੱਟੂ ਅਤੇ ਵੈਟਰਨਰੀ ਅਫ਼ਸਰ ਡਾ. ਗੁਰਪਾਲ ਸਿੰਘ, ਡਾ. ਜੈਦੀਪ ਸਿੰਘ, ਡਾ. ਮਨਪ੍ਰੀਤ ਕੌਰ ਤੋਂ ਇਲਾਵਾ ਵੈਟਰਨਰੀ ਇੰਸਪੈਕਟਰ ਗੋਬਿੰਦ ਪਾਰਕ, ਜਤਿੰਦਰ ਕੁਮਾਰ ਵੱਲੋਂ ਡਿਊਟੀ ਨਿਭਾਈ ਗਈ। ਇਸ ਕੈਂਪ ਵਿੱਚ ਪਿੰਡ ਬਿਨਪਾਲਕੇ ਤੋਂ ਇਲਾਵਾ ਇਲਾਕੇ ਦੇ ਹੋਰ ਪਸ਼ੂ ਪਾਲਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਮੰਚ ਸੰਚਾਲਨ ਵੈਟਰਨਰੀ ਇੰਸਪੈਕਟਰ ਚਰਨਜੀਤ ਸਿੰਘ ਵੱਲੋਂ ਕੀਤਾ ਗਿਆ। ਅੰਤ ਵਿੱਚ ਪਿੰਡ ਦੇ ਸਰਪੰਚ ਸ਼੍ਰੀਮਤੀ ਬਲਬੀਰ ਕੌਰ ਨੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਪਸ਼ੂ ਪਾਲਣ ਵਿਭਾਗ ਜਲੰਧਰ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ।