Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਇਨਸਾਫ ਮੋਰਚੇ ਵੱਲੋਂ ਅੱਜ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦਾ ਐਲਾਨ

ਇਨਸਾਫ ਮੋਰਚੇ ਵੱਲੋਂ ਅੱਜ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦਾ ਐਲਾਨ

ਅੱਜ ਪੰਜਾਬ ਬੰਦ ਰਹੇਗਾ। ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਮੋਹਾਲੀ ਤੇ ਖਰੜ ਦੇ ਕੁਝ ਸਕੂਲ ਅੱਜ ਬੰਦ ਕੀਤੇ ਗਏ ਹਨ। ਮੁੱਖ ਬਾਜ਼ਾਰ, ਸ਼ਾਪਿੰਗ ਮਾਲ, ਥੋਕ ਮੰਡੀਆਂ ਤੇ ਦੂਜੇ ਕਮਰਸ਼ੀਅਲ ਸੰਸਥਾਵਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਨੈਸ਼ਨਲ ਹਾਈਵੇ, ਸਟੇਟ ਹਾਈਵੇ ਤੇ ਜ਼ਿਲ੍ਹਾ ਮਾਰਗਾਂ ‘ਤੇ ਟ੍ਰੈਫਿਕ ਰੋਕਿਆ ਜਾਵੇਗਾ। ਹਾਈਵੇ ਬੰਦ ਕੀਤੇ ਜਾਣ ਕਰਕੇ ਬੱਸ, ਆਟੋ ਤੇ ਟੈਕਸੀ ‘ਤੇ ਅਸਰ ਪਵੇਗਾ। ਮੋਰਚੇ ਨੇ ਬੰਦ ਦੌਰਾਨ ਰੇਲਵੇ ਟ੍ਰੈਕ ਵੀ ਜਾਮ ਕਰਨ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਸਕੂਲ, ਕਾਲਜ ,ਟ੍ਰੇ੍ਨਾਂ, ਬਾਜ਼ਾਰ, ਟਰਾਂਸਪੋਰਟ ਬੰਦ ਰਹਿਣ ਦੀ ਸੰਭਾਵਨਾ ਹੈ। ਸਾਰੇ ਸਰਕਾਰੀ ਤੇ ਨਿੱਜੀ ਹਸਪਤਾਲ, ਮੈਡੀਕਲ ਸਟੋਰ, ਟਰੌਮਾ ਸੈਂਟਰ ਤੇ ਐਮਰਜੈਂਸੀ ਸੇਵਾਵਾਂ ਬਹਾਲ ਰਹਿਣਗੀਆਂ। ਇਸ ਤੋਂ ਇਲਾਵਾ ਦਵਾਈਆਂ ਦੀਆਂ ਦੁਕਾਨਾਂ ਵੀ ਖੁੱਲ੍ਹੀਆਂ ਰਹਿਣਗੀਆਂ। ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਨੂੰ ਪਛਾਣ ਪੱਤਰ ਦਿਖਾਉਣ ‘ਤੇ ਆਵਾਜਾਈ ਦੀ ਇਜ਼ਾਜ਼ਤ ਹੋਵੇਗੀ।

ਵਿਆਹ ਤੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਾਰਮਾਂ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਵਾਹਨਾਂ ਨੂੰ ਰੋਕਿਆ ਨਹੀਂ ਜਾਵੇਗਾ। ਜਿਹੜੇ ਯਾਤਰੀਆਂ ਕੋਲ ਫਲਾਈਟ ਜਾਂ ਟ੍ਰੇਨ ਦਾ ਟਿਕਟ ਹੋਵੇਗਾ, ਉਨ੍ਹਾਂ ਨੂੰ ਸਟੇਸ਼ਨ ਜਾਂ ਏਅਰਪੋਰਟ ਜਾਣ ਵਿਚ ਛੋਟ ਦਿੱਤੀ ਜਾਵੇਗੀ।