Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਬੋਇਲਰਾਂ ਦੀ ਰੈਗੂਲਰ ਚੈਕਿੰਗ ਕਰਨ ਦੇ ਨਿਰਦੇਸ਼

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਬੋਇਲਰਾਂ ਦੀ ਰੈਗੂਲਰ ਚੈਕਿੰਗ ਕਰਨ ਦੇ ਨਿਰਦੇਸ਼

ਜਲੰਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਕ ਸਖਤ ਕਦਮ ਚੁੱਕਦਿਆਂ ਭੋਗਪੁਰ ਦੇ ਬੋਇਲਰਾਂ ਦੇ ਸੰਚਾਲਨ ਦੌਰਾਨ ਪ੍ਰਦੂਸ਼ਣ ਕੰਟਰੋਲ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਇਹ ਹਦਾਇਤ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੋਗਪੁਰ ਦੇ ਬੋਇਲਰਾਂ ਦੇ ਸੰਚਾਲਨ ਦੌਰਾਨ ਸਵਾਹ ਨਾਲ ਨਜਿੱਠਣ ਲਈ ਯੋਗ ਉਪਰਾਲੇ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਢਿੱਲ ਨਹੀਂ ਦਿੱਤੀ ਜਾਵੇਗੀ ਅਤੇ ਊਣਤਾਈ ਸਾਹਮਣੇ ਆਉਣ ‘ਤੇ ਸਖਤ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਯਮਾਂ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ, ਜਿਸ ਤਹਿਤ ਸਬੰਧਿਤ ਬੋਇਲਰ ਸੰਚਾਲਕ ਵਲੋਂ ਬੈਂਕ ਗਰੰਟੀ ਜਮ੍ਹਾ ਕਰਵਾਈ ਜਾਵੇਗੀ ਅਤੇ ਬੋਇਲਰ ਤੋਂ ਧੂੰਆਂ ਪੈਦਾ ਹੋਣ ਦੀ ਸੂਰਤ ਵਿੱਚ ਇਹ ਬੈਂਕ ਗਰੰਟੀ ਜ਼ਬਤ ਕਰਨ ਤੋਂ ਇਲਾਵਾ ਬੋਇਲਰ ਨੂੰ ਬੰਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੋਇਲਰ ਵਿੱਚੋਂ ਨਿਕਲਣ ਵਾਲੀ ਸਵਾਹ ਦਾ ਨਿਬੇੜਾ ਉਥੇ ਹੀ ਕੀਤਾ ਜਾਵੇ ਅਤੇ ਜੇਕਰ ਇਹ ਸਵਾਹ ਆਸ ਪਾਸ ਦੇ ਘਰਾਂ ਵਿੱਚ ਜਾਂਦੀ ਹੈ, ਤਾਂ ਪਲਾਂਟ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਬਾਇਓ ਸੀ.ਐਨ.ਜੀ. ਨੂੰ ਲੈ ਕੇ ਮਾਨਯੋਗ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨਾਲ ਹੀ ਸਖਤ ਹਦਾਇਤ ਵੀ ਕੀਤੀ ਕਿ ਪ੍ਰਦੂਸ਼ਣ ਸਬੰਧੀ ਊਣਤਾਈ ਸਾਹਮਣੇ ਆਉਣ ‘ਤੇ ਪ੍ਰਸਾਸ਼ਨ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ