Business Khas

Latest news
किसानों को फसल की बिक्री के लिए मंडियों में कोई मुश्किल पेश नहीं आने दी जाएगी पंजाब सरकार नशों के खिलाफ निर्णायक लड़ाई लड़ रही है : मोहिंदर भगत   ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੀਆਂ ਜੁੰਮੇਵਾਰੀਆਂ ਤੋਂ ਭਗੋੜੇ ਨਾ ਹੋਣ : ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ जालंधर नॉर्थ के वार्ड-83 में पेयजल समस्या दूर, मेयर वनीत धीर ने नए ट्यूबवेल का किया उद्घाटन SIR: ਜਿਨ੍ਹਾਂ 20 ਸੂਬਿਆਂ ‘ਚ ਵੋਟਾਂ ਕੱਟੀਆਂ ਗਈਆਂ, ਉੱਥੇ ਮੁੜ ਮੁਹਿੰਮ ਚਲਾਏਗਾ ਚੋਣ ਕਮਿਸ਼ਨ ਤਰਨਤਾਰਨ ਬਾਰਡਰ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਕਾਰਵਾਈ ‘ਚ 2 ਘੁਸਪੈਠੀਏ ਢੇਰ अमेरिका: सज़ा-ए-मौत पाने वाली क़ैदी दो ज़हरीले इंजेक्शन के बाद भी ज़िंदा ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਗਮਾ, ਭਾਰਤ ਦੀ ਦੂਜੀ ਮਹਿਲਾ ਬਣੀ ਮਾਨਸਾ ਜੇਲ੍ਹ ‘ਚ ਪਾਸਟਰ ਬਜਿੰਦਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज
You are currently viewing ਰੁਟੀਨ ਮੌਕ ਡਰਿੱਲ ਹੈ, ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ

ਰੁਟੀਨ ਮੌਕ ਡਰਿੱਲ ਹੈ, ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ

ਜਲੰਧਰ, 23 ਅਪ੍ਰੈਲ : ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 24 ਅਪ੍ਰੈਲ 2026 ਨੂੰ ਰਾਤ 8 ਵਜੇ ਕੇਵਲ ਖਾਲਸਾ ਕਾਲਜ ਫਾਰ ਵੂਮੈਨ ਕੈਂਪਸ, ਜਲੰਧਰ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕ ਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਇਕ ਮੀਟਿੰਗ ਕਰਦਿਆਂ ਮੌਕ ਡਰਿੱਲ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਅਤੇ ਕਮਾਂਡੈਂਟ ਜਸਕਰਨ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਕੇਵਲ ਖਾਲਸਾ ਕਾਲਜ ਫਾਰ ਵੁਮੈਨ ਦੇ ਕੈਂਪਸ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਏਅਰ ਰੇਡ ‘ਚਿਤਾਵਨੀ ਸਿਗਨਲ’ ਨਾਲ ਸ਼ੁਰੂ ਹੋਵੇਗੀ, ਜੋ ਕਿ ਸਾਇਰਨਾਂ (2 ਮਿੰਟ ਲਈ ਉੱਚ-ਨੀਵੀਂ ਆਵਾਜ਼) ਰਾਹੀਂ ਦਿੱਤਾ ਜਾਵੇਗਾ।ਸ਼੍ਰੀ ਵਾਲੀਆ ਨੇ ਦੱਸਿਆ ਕਿ ਕਾਲਜ ਕੈਂਪਸ ਵਿਖੇ ਬਲੈਕਆਊਟ ਕੀਤਾ ਜਾਵੇਗਾ। ਬਲੈਕਆਊਟ ਦੌਰਾਨ ਸਾਰੀਆਂ ਲਾਈਟਾਂ ਬੰਦ ਕੀਤੀਆਂ ਜਾਣਗੀਆਂ। ਮੌਕ ਐਕਸਰਸਾਈਜ਼ ਪੂਰੀ ਹੋਣ ਉਪਰੰਤ ਇੱਕ ‘ਆਲ ਕਲੀਅਰ’ ਸਿਗਨਲ ਵਜਾਇਆ ਜਾਵੇਗਾ (2 ਮਿੰਟਾਂ ਲਈ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ), ਜੋ ਕਿ ਮੌਕ ਐਕਸਰਸਾਈਜ਼ ਦੀ ਸਮਾਪਤੀ ਦਾ ਸੰਕੇਤ ਹੋਵੇਗਾ।ਸ਼੍ਰੀ ਵਾਲੀਆ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਦੌਰਾਨ ਸਬੰਧਤ ਵਿਭਾਗਾਂ ਦੇ ਤਾਲਮੇਲ ਨਾਲ ਅੱਗ ਬੁਝਾਊ ਕਾਰਵਾਈ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਕੱਢਣ, ਟ੍ਰੈਫਿਕ ਅਤੇ ਭੀੜ ਕੰਟਰੋਲ ਦੇ ਉਪਾਵਾਂ ਦੀ ਰਿਹਰਸਲ ਕੀਤੀ ਜਾਵੇਗੀ।

ਉਨ੍ਹਾਂ ਸਪਸ਼ਟ ਕੀਤਾ ਕਿ ਬਲੈਕ ਆਊਟ ਮੌਕ ਡਰਿੱਲ ਐਕਸਰਸਾਈਜ਼ ਲਈ ਕੇਵਲ ਖਾਲਸਾ ਕਾਲਜ ਫਾਰ ਵੁਮੈਨ ਦੀ ਹੀ ਚੋਣ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਕਿਸੇ ਵੀ ਸ਼ਹਿਰ, ਪਿੰਡ ਜਾਂ ਕਿਸੇ ਹੋਰ ਕਿਸੇ ਵੀ ਸਥਾਨ ’ਤੇ ਮੌਕ ਡਰਿੱਲ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ, ਕਿਉਂਕਿ ਇਹ ਸਿਵਲ ਡਿਫੈਂਸ ਤਿਆਰੀ ਦੀ ਜਾਂਚ ਲਈ ਇੱਕ ਰੁਟੀਨ ਡਰਿੱਲ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮੌਕ ਡਰਿੱਲ ਵਿਭਾਗਾਂ ਦੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।