Business Khas

Latest news
ਵੋਟਰ ਸੂਚੀ ਦੀ ਸ਼ੁੱਧਤਾ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਹੈ : ਓ.ਪੀ. ਧਨਖੜ PoK ਵਿੱਚ ਜੋ ਹੋ ਰਿਹਾ ਉਸ ਲਈ ਪਾਕਿਸਤਾਨ ਜ਼ਿੰਮੇਵਾਰ ਸੰਤ ਸੀਚੇਵਾਲ ਵੱਲੋਂ ਕਿਸਾਨ ਗੁਰਮੁੱਖ ਸਿੰਘ ਦਾ ਧੰਨਵਾਦ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਯੂਰੀਆ ਨਾਲ ਹੋਰ ਉਤਪਾਦਾਂ ਦੀ ਟੈਗਿੰਗ ਨਾ ਕਰਨ ਦੀ ਚਿਤਾਵਨੀ ਹੁਸ਼ਿਆਰਪੁਰ ਦੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਜਵਾੜਾ 'ਚ ਦਾਖਲਾ ਸ਼ੁਰੂ ਕੈਂਪ ਦੌਰਾਨ ਖੂਨ ਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਸਰਟੀਫਿਕੇਟ ਮੈਡਲ ਦੇ ਕੇ ਸਨਮਾਨਿਤ ਸਬਸਿਡੀ ਵਾਲੇ ਗੈਸ ਸਿਲੰਡਰਾਂ ਦੀ ਗਿਣਤੀ ’ਚ ਕੀਤੀ ਗਈ ਕਟੌਤੀ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਜਗਜੀਤ ਜੱਗਾ ਬਣੇ ਬਸਪਾ ਦੇ ਹਲਕਾ ਕਰਤਾਰਪੁਰ ਦੇ ਜਨਰਲ ਸਕੱਤਰ NEET Re Exam ਦੇ ਕਵੈਸ਼ਚਨ ਪੇਪਰ Mi-17 ਹੈਲੀਕਾਪਟਰ ਵਿੱਚ ਪਹੁੰਚਣਗੇ ਸੈਂਟਰਸ
You are currently viewing ਜਗਜੀਤ ਜੱਗਾ ਬਣੇ ਬਸਪਾ ਦੇ ਹਲਕਾ ਕਰਤਾਰਪੁਰ ਦੇ ਜਨਰਲ ਸਕੱਤਰ

ਜਗਜੀਤ ਜੱਗਾ ਬਣੇ ਬਸਪਾ ਦੇ ਹਲਕਾ ਕਰਤਾਰਪੁਰ ਦੇ ਜਨਰਲ ਸਕੱਤਰ

ਜਲੰਧਰ, ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਬਸਪਾ ਵੱਲੋਂ ਵਿਧਾਨਸਭਾ ਹਲਕਾ ਕਰਤਾਰਪੁਰ ਵਿੱਚ ਲਗਾਤਾਰ ਸੰਗਠਨ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸਦੇ ਤਹਿਤ ਬਸਪਾ ਦੇ ਟਕਸਾਲੀ ਵਰਕਰਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਅੱਜ ਐਤਵਾਰ ਨੂੰ ਬਸਪਾ ਵੱਲੋਂ ਹਲਕਾ ਕਰਤਾਰਪੁਰ ਵਿੱਚ ਜਨਰਲ ਸਕੱਤਰ ਤੇ ਸਕੱਤਰ ਅਹੁਦਿਆਂ ‘ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਸਪਾ ਦੇ ਸੂਬਾ ਜਨਰਲ ਸਕੱਤਰ ਤੇ ਜਲੰਧਰ ਜ਼ੋਨ ਇੰਚਾਰਜ ਬਲਵਿੰਦਰ ਕੁਮਾਰ ਐਡਵੋਕੇਟ ਨੇ ਦੱਸਿਆ ਕਿ ਸਮਰਪਿਤ ਆਗੂ ਸੁੱਚਾ ਸਿੰਘ ਬਿਨਪਾਲਕੇ, ਜਗਦੀਸ਼ ਗੱਦੋਵਾਲੀ ਤੇ ਜਗਜੀਤ ਸਿੰਘ ਜੱਗਾ ਖਹਿਰਾ ਨੂੰ ਹਲਕਾ ਕਰਤਾਰਪੁਰ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। ਉਨ੍ਹਾਂ ਤੋਂ ਇਲਾਵਾ ਪਾਰਟੀ ਦੇ ਟਕਸਾਲੀ ਆਗੂ ਅਮਰਜੀਤ ਸਿੰਘ ਜੀਤੀ ਨੂੰ ਹਲਕੇ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਬਲਵਿੰਦਰ ਕੁਮਾਰ ਐਡਵੋਕੇਟ ਨੇ ਨਵੀਆਂ ਜ਼ਿੰਮੇਵਾਰੀਆਂ ਮਿਲਣ ‘ਤੇ ਇਨ੍ਹਾਂ ਆਗੂਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਮਿਹਨਤੀ ਤੇ ਸਮਰਪਿਤ ਆਗੂ ਬਸਪਾ ਨੂੰ ਹਲਕਾ ਕਰਤਾਰਪੁਰ ਤੋਂ ਜੇਤੂ ਬਣਾਉਣ ਲਈ ਡਟ ਕੇ ਕੰਮ ਕਰਨਗੇ। ਸੁੱਚਾ ਸਿੰਘ ਬਿਨਪਾਲਕੇ, ਜਗਦੀਸ਼ ਗੱਦੋਵਾਲੀ, ਜਗਜੀਤ ਸਿੰਘ ਜੱਗਾ ਤੇ ਅਮਰਜੀਤ ਸਿੰਘ ਜੀਤੀ ਨੇ ਆਪਣੀ ਨਿਯੁਕਤੀ ਲਈ ਬਸਪਾ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।