Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਸੜਕ ਸਫ਼ਾਈ ਮਿਸ਼ਨ’ ਤਹਿਤ ਜਲੰਧਰ-ਹੁਸ਼ਿਆਰਪੁਰ ਸੜਕ ’ਤੇ ਸਫ਼ਾਈ ਸਮੇਤ ਹੋਰ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬ ਸੜਕ ਸਫ਼ਾਈ ਮਿਸ਼ਨ’ ਤਹਿਤ ਜਲੰਧਰ-ਹੁਸ਼ਿਆਰਪੁਰ ਸੜਕ ’ਤੇ ਸਫ਼ਾਈ ਸਮੇਤ ਹੋਰ ਕੰਮਾਂ ਦਾ ਲਿਆ ਜਾਇਜ਼ਾ

ਜਲੰਧਰ, 14 ਜੁਲਾਈ : ਸੜਕਾਂ ਦੀ ਨਿਰੰਤਰ ਨਿਗਰਾਨੀ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਉੱਚ ਅਧਿਕਾਰੀਆਂ ਵਲੋਂ 51 ਸੜਕਾਂ ਨੂੰ ਗੋਦ ਲਿਆ ਗਿਆ ਹੈ। ਇਸ ਮਿਸ਼ਨ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਅੱਜ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵਿਵੇਕ ਮੋਦੀ ਨੇ ਜਲੰਧਰ-ਹੁਸ਼ਿਆਰਪੁਰ ਸੜਕ ’ਤੇ ਸਾਫ਼-ਸਫ਼ਾਈ ਅਤੇ ਹੋਰ ਹੋਣ ਵਾਲੇ ਜਰੂਰੀ ਕੰਮਾਂ ਦਾ ਜਾਇਜ਼ਾ ਲਿਆ।ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਹੁਸ਼ਿਆਰਪੁਰ ਸੜਕ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਐਕਸੀਅਨ ਐਨ.ਐਚ.ਏ.ਆਈ. ਨੂੰ ਵੀ ਨਿਰਦੇਸ਼ ਦਿੱਤੇ ਕਿ ਸਮੁੱਚੀ ਸੜਕ ’ਤੇ ਖੱਡਿਆਂ ਨੂੰ ਤੁਰੰਤ ਠੀਕ ਕਰਵਾਇਆ ਜਾਵੇ। ਇਸ ਤੋਂ ਇਲਾਵਾ ਸੜਕ ਦੇ ਡਿਵਾਈਡਰਾਂ ਵਿਚਕਾਰ ਉੱਗੀ ਬੂਟੀ ਆਦਿ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ।