Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਪੁਲਿਸ ਜਲੰਧਰ ਵੱਲੋਂ ਤਿਉਹਾਰਾਂ ਮੌਕੇ ਸ਼ਹਿਰ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਵਿਸ਼ੇਸ਼ ਪ੍ਰਬੰਧ

ਜਲੰਧਰ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਵਧਾਈਆਂ। ਤਿਉਹਾਰ ਦੇ ਮੌਕੇ ‘ਤੇ ਸ਼ਹਿਰ ਵਿੱਚ ਸ਼ਾਂਤੀਪੂਰਣ, ਸੁਰੱਖਿਅਤ ਅਤੇ ਕਾਨੂੰਨ-ਵਿਵਸਥਾ ਵਾਲਾ ਮਾਹੌਲ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਸ਼ਹਿਰ ਦੇ ਮੁੱਖ ਇਲਾਕਿਆਂ, ਬਾਜ਼ਾਰਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਪੁਲਿਸ ਦੀ ਹਾਜ਼ਰੀ ਵਧਾਈ ਗਈ ਹੈ। ਪੁਲਿਸ ਪੈਟਰੋਲਿੰਗ ਨੂੰ ਹੋਰ ਤੀਬਰ ਬਣਾਇਆ ਗਿਆ ਅਤੇ ਸ਼ਹਿਰ ਦੇ ਮਹੱਤਵਪੂਰਣ ਜੰਕਸ਼ਨਾਂ ਤੇ ਹਾਈ-ਟੈਕ ਨਾਕੇ ਅਤੇ ਚੈੱਕਪੋਇੰਟਸ ਸਥਾਪਤ ਕੀਤੇ ਗਏ ਹਨ ਤਾਂ ਜੋ ਹਰ ਗਤੀਵਿਧੀ ‘ਤੇ ਸੁਚੇਤ ਨਿਗਰਾਨੀ ਕੀਤੀ ਜਾ ਸਕੇ।

ਸ਼ਹਿਰ ਦੇ ਪ੍ਰਮੁੱਖ ਚੌਰਾਹਿਆਂ ‘ਤੇ ਲਗੇ *PAS (Public Address System) ਰਾਹੀਂ ਜਨਤਕ ਐਲਾਨ ਕਰਕੇ ਨਾਗਰਿਕਾਂ ਨੂੰ ਸੁਰੱਖਿਆ, ਪਟਾਕੇ ਫੋੜਣ ਦੇ ਸਮੇਂ, ਟ੍ਰੈਫਿਕ ਨਿਯਮਾਂ ਅਤੇ ਸਾਵਧਾਨੀਆਂ ਬਾਰੇ ਲਗਾਤਾਰ ਜਾਣਕਾਰੀ* ਦਿੱਤੀ ਜਾ ਰਹੀ ਹੈ।

ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ *ਬਾਡੀ ਕੈਮਰੇ ਦਿੱਤੇ ਗਏ ਹਨ, ਜਦਕਿ ਸ਼ਹਿਰ ਦੇ ਸੰਵੇਦਨਸ਼ੀਲ ਸਥਾਨਾਂ ‘ਤੇ ਟ੍ਰਾਈਪਾਡ ਕੈਮਰੇ ਵੀ ਲਗਾਏ ਗਏ* ਹਨ।

ਭੀੜ ਵਾਲੇ ਇਲਾਕਿਆਂ ਵਿੱਚ ਟ੍ਰੈਫਿਕ ਪ੍ਰਬੰਧਨ ਸੁਚਾਰੂ ਬਣਾਉਣ ਲਈ ਵਿਸ਼ੇਸ਼ ਟ੍ਰੈਫਿਕ ਪਲਾਨ ਤਿਆਰ* ਕੀਤਾ ਗਿਆ ਹੈ ਅਤੇ ਪਾਰਕਿੰਗ ਸਿਸਟਮ ਨੂੰ ਹੋਰ ਸੁਧਾਰਿਆ ਗਿਆ ਹੈ ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਆਵੇ।